ਅਪਰਾਧਸਿਆਸਤਖਬਰਾਂ

ਮਜੀਠੀਆ ਅਗਾਊਂ ਜ਼ਮਾਨਤ ਲਈ ਹਾਈਕੋਰਟ ਪੁੱਜੇ

ਚੰਡੀਗੜ੍ਹ-ਡਰੱਗ ਤਸਕਰੀ ਦੇ ਮਾਮਲੇ ’ਚ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਬੀਤੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਸ ਦੇ ਸਟੇਟ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ। ਬਿਕਰਮ ਸਿੰਘ ਮਜੀਠੀਆ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਵੱਲੋਂ ਹਾਈਕੋਰਟ ’ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਹੈ। ਅਸਲ ’ਚ ਮਜੀਠੀਆ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਦੀ ਅਰਜ਼ੀ ਮੋਹਾਲੀ ਅਦਾਲਤ ’ਚੋਂ ਖਾਰਜ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਦੱਸਣਯੋਗ ਹੈ ਕਿ ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਇਸ ਰਾਹੀਂ ਸਾਰੇ ਏਅਰਪੋਰਟਾਂ, ਬੰਦਰਗਾਹਾਂ ਅਤੇ ਹੋਰ ਸਾਰੀਆਂ ਥਾਵਾਂ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਤਾਂ ਜੋ ਜੇਕਰ ਬਿਕਰਮ ਮਜੀਠੀਆ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਸ ਦੀ ਐੱਸ. ਆਈ. ਟੀ. ਦੀ ਟੀਮ ਨੇ 16 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਪਰ ਮਜੀਠੀਆ ਦਾ ਕੋਈ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਮਜੀਠੀਆ ਦੇ ਕਰੀਬੀਆਂ ਦੀ ਸੂਚੀ ਵੀ ਤਿਆਰ ਕੀਤੀ ਤਾਂ ਕਿ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਸਕੇ।

Comment here