ਅਪਰਾਧਸਿਆਸਤਖਬਰਾਂ

ਮਜੀਠੀਆ ਦੀ ਜਮ਼ਾਨਤ ਅਰਜੀ਼ ਖਾਰਜ

ਚੰਡੀਗੜ੍ਹ- ਬਹੁ ਚਰਚਿਤ ਨਸ਼ਾ ਤਸਕਰੀ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ  ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ, ਮਜੀਠੀਆ ਦੀ ਅਗਾਊਂ ਜ਼ਮਾਨਤ ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ ਨੇ ਫੈਸਲਾ ਦਿੰਦਿਆਂ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਮਜੀਠੀਆ ‘ਤੇ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੋਇਆ ਹੈ, ਜਿਸ ਵਿੱਚ ਉਨ੍ਹਾਂ ਵੱਲੋਂ ਪਹਿਲਾਂ ਮੋਹਾਲੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਲਾਈ ਗਈ ਸੀ, ਪਰੰਤੂ ਇਥੋਂ ਖਾਰਜ ਹੋਣ ਪਿਛੋਂ ਉਨ੍ਹਾਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਉਨ੍ਹਾਂ ਨੂੰ ਕੋਰਟ ਵੱਲੋਂ ਪਹਿਲਾਂ 18 ਤਰੀਕ ਤੱਕ ਜ਼ਮਾਨਤ ਦਿੱਤੀ ਗਈ ਸੀ, ਜਿਸ ਨੂੰ ਬਾਅਦ ਵਿੱਚ ਵਧਾ ਦਿੱਤਾ ਗਿਆ ਸੀ। ਅੱਜ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਮਜੀਠੀਆ ਅਤੇ ਪੰਜਾਬ ਸਰਕਾਰ  ਦੋਵਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ, ਉਪਰੰਤ ਅਦਾਲਤ ਵੱਲੋਂ ਫੈਸਲਾ ਸੁਣਾਉਂਦੇ ਹੋਏ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ 10 ਜਨਵਰੀ ਨੂੰ ਮਜੀਠੀਆ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਸਨ।

Comment here