ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਫੈਸਲਾ ਸੁਰੱਖਿਅਤ

ਚੰਡੀਗੜ੍ਹ : ਡਰੱਗ ਕੇਸ ‘ਚ ਫਸੇ ਸ਼੍ਰੋਮਣੀ ਅਕਾਲੀ ਦਲ  ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ  ਦੀ ਅਗਾਊਂ ਜ਼ਮਾਨਤ ‘ਤੇ ਸੋਮਵਾਰ ਮੁੜ ਸੁਣਵਾਈ ਹੋਈ, ਪਰੰਤੂ ਅੱਜ ਵੀ ਕੋਈ ਫੈਸਲਾ ਨਹੀਂ ਹੋ ਸਕਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਮਾਮਲੇ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਕੀਲ ਦਮਨਬੀਰ ਸੋਬਤੀ ਨੇ ਦੱਸਿਆ ਕਿ ਜੱਜ ਨੇ ਕਿਹਾ ਹੈ ਕਿ ਉਹ ਅੱਜ ਫੈਸਲਾ ਸੁਣਾਉਣ ਦੀ ਕੋਸ਼ਿਸ਼ ਕਰਨਗੇ। ਮਜੀਠੀਆ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਕੱਲ੍ਹ ਪੁਲਿਸ ਨੇ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਸੀ। ਨਸ਼ਾ ਤਸਕਰੀ ਦੇ ਕੇਸ  ਬਿਕਰਮ ਮਜੀਠੀਆ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਰਾਤ ਕੱਟੀ ਹੈ। ਬਿਕਰਮ ਮਜੀਠੀਆ ਦਾ ਨਾਂ ਨਸ਼ਾ ਤਸਕਰੀ ਕੇਸਾਂ ਵਿੱਚ ਲੰਬੇ ਸਮੇਂ ਤੋਂ ਆ ਰਿਹਾ ਹੈ ਪਰ ਉਹ ਕਈ ਵਰ੍ਹਿਆਂ ਮਗਰੋਂ ਪਹਿਲੀ ਵਾਰ ਜੇਲ੍ਹ ਗਿਆ ਹੈ। ਬਿਕਰਮ ਮਜੀਠੀਆ ਦਾ ਦਾਅਵਾ ਹੈ ਕਿ ਨਸ਼ਾ ਤਸਕਰੀ ਕੇਸ ਦੇ ਸਾਰੇ ਦੋਸ਼ੀ ਪਹਿਲਾਂ ਹੀ ਸਲਾਖਾਂ ਪਿੱਛੇ ਹਨ ਤੇ ਕਾਂਗਰਸ ਸਰਕਾਰ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾ ਰਹੀ ਹੈ। ਮਜੀਠੀਆ ਨੂੰ ਪੁਲਿਸ ਦੇ ਸਖ਼ਤ ਸੁਰੱਖਿਆ ਵਿੱਚ ਵੀਰਵਾਰ ਰਾਤ ਨੌਂ ਵਜੇ ਤੋਂ ਬਾਅਦ ਪਟਿਆਲਾ ਲਿਆਂਦਾ ਗਿਆ ਤੇ ਮੁੱਢਲੀ ਦਸਤਾਵੇਜ਼ੀ ਕਾਰਵਾਈ ਤੋਂ ਮੁਕੰਮਲ ਕਰਨ ’ਤੇ ਮਜੀਠੀਆ ਨੂੰ ਰਾਤ ਸਵਾ ਨੌਂ ਵਜੇ ਜੇਲ੍ਹ ਅੰਦਰ ਭੇਜ ਦਿੱਤਾ ਗਿਆ। ਪੰਜਾਬ ਦੀ ਚੰਨੀ ਸਰਕਾਰ ਨੇ ਆਪਣੇ ਅੰਤਲੇ ਦਿਨਾਂ ਦੌਰਾਨ ਹੀ 21 ਦਸੰਬਰ 2021 ਨੂੰ ਮਜੀਠੀਆ ਖ਼ਿਲਾਫ਼ ਡੀਜੀਪੀ ਦੇ ਹੁਕਮਾਂ ਅਨੁਸਾਰ ਸਟੇਟ ਕ੍ਰਾਈਮ ਥਾਣਾ ਮੁਹਾਲੀ ਵਿੱਚ ਨਸ਼ਾ ਤਸਕਰੀ ਦੇ ਦੋਸ਼ਾਂ ਅਧੀਨ ਇਹ ਕੇਸ ਦਰਜ ਕੀਤਾ ਸੀ, ਜਿਸ ਦੌਰਾਨ ਐਸਟੀਐਫ਼ ਵੱਲੋਂ ਨਸ਼ਾ ਤਸਕਰੀ ਮਾਮਲੇ ’ਚ ਸਾਲ 2018 ਨੂੰ ਹਾਈ ਕੋਰਟ ’ਚ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਦਾ ਹਵਾਲਾ ਵੀ ਦਿੱਤਾ ਗਿਆ।

Comment here