ਅਪਰਾਧਸਿਆਸਤਖਬਰਾਂ

ਮਜੀਠੀਆ ਦੀ ਜ਼ਮਾਨਤ ਦੀ ਸੁਣਵਾਈ ਟਲੀ

ਮੋਹਾਲੀ-ਡਰੱਗ ਮਾਮਲੇ ਵਿਚ ਜ਼ਮਾਨਤ ਹਾਸਲ ਕਰਨ ਲਈ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਦੀ ਅਦਾਲਤ ਵਿਚ ਦਾਇਰ ਕੀਤੀ ਹੈ। ਮੋਹਾਲੀ ਅਦਾਲਤ ਨੇ ਅਕਾਲੀ ਦੇ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕੀਤੀ। ਦੋਵੇਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਕੁਝ ਦੇਰ ਬਾਅਦ ਅਦਾਲਤ ਇਸ ’ਤੇ ਆਪਣਾ ਫੈਸਲਾ ਸੁਣਾ ਸਕਦੀ ਹੈ। ਆਪਣੀ ਅਰਜ਼ੀ ਵਿਚ ਮਜੀਠੀਆ ਨੇ ਕਿਹਾ ਹੈ ਕਿ ਉਨ੍ਹਾਂ ਖਿਲਾਫ ਪੁਲਿਸ ਕੋਲ ਕੋਈ ਸਬੂਤ ਨਹੀਂ ਹੈ, ਇਸ ਲਈ ਉਹਨਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਉਨ੍ਹਾਂ ਖਿਲਾਫ ਕੀਤੀ ਗਈ ਐਫਆਈਆਰ ਚੋਣਾਂ ’ਚ ਸਿਆਸੀ ਲਾਹਾ ਲੈਣ ਲਈ ਦਰਜ ਕੀਤੀ ਗਈ ਹੈ। ਦੱਸ ਦੇਈਏ ਕਿ ਇਹ ਅਰਜ਼ੀ ਉਹਨਾਂ ਦੇ ਵਕੀਲਾਂ ਵੱਲੋਂ ਦਾਇਰ ਕੀਤੀ ਗਈਹੈ। ਮਜੀਠੀਆ ਆਪ ਅਜੇ ਸਾਹਮਣੇ ਨਹੀਂ ਆਏ।

Comment here