ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਮਜੀਠੀਆ ਨੂੰ ਵੱਡੀ ਰਾਹਤ, 23 ਤੱਕ ਨਹੀਂ ਹੋ ਸਕਦੀ ਗ੍ਰਿਫਤਾਰੀ

ਚੰਡੀਗੜ੍ਹ- ਅੱਜ ਅਕਾਲੀ ਦਲ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ, ਡਰੱਗ ਕੇਸ ਵਿੱਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ  ‘ਤੇ 23 ਫਰਵਰੀ ਤੱਕ ਸੁਪਰੀਮ ਕੋਰਟ ਨੇ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਹੁਣ ਚੋਣਾਂ ਹੋਣ ਤੱਕ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਸੁਪਰੀਮ ਕੋਰਟ ਨੇ ਮਜੀਠੀਆ ਦੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਚੋਣ ਪ੍ਰਚਾਰ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਮੌਕੇ ਸੀਜੇਆਈ ਰਮਨਾ ਨੇ ਕਿਹਾ ਕਿ ਅਫਸੋਸ ਹੈ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਅਜਿਹੇ ਕੇਸ ਸਾਹਮਣੇ ਆ ਰਹੇ ਹਨ। ਮਜੀਠੀਆ ਨੂੰ ਵੱਡੀ ਰਾਹਤ ਮਿਲਣ ਨਾਲ ਇਹ ਵੀ ਸਾਫ ਹੋ ਗਿਆ ਹੈ ਕਿ ਬਿਕਰਮ ਮਜੀਠੀਆ ਹੁਣ ਵੋਟਾਂ ਪੈਣ ਤੱਕ ਆਪਣੇ ਸਿਆਸੀ ਹਲਕਿਆਂ ਵਿੱਚ ਖੁੱਲ ਕੇ ਵਿਚਰ ਸਕਣਗੇ।

Comment here