ਚੰਡੀਗੜ੍ਹ-ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮਜੀਠੀਆ ਨੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਅਤੇ ਕੋਟਕਪੁਰਾ ਵਿਖੇ ਡੇਰਾ ਪੇ੍ਰਮੀ ਦੇ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਹਿੰਦੂ-ਸਿੱਖਾਂ ਵਿਚਾਲੇ ਤਣਾਅ ਵਧਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸੂਬਾ ਸਰਕਾਰ ਸੁੱਤੀ ਹੋਈ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ।
ਮਜੀਠੀਆ ਨੇ ਕਿਹਾ ਕਿ ਸੂਬੇ ਅੰਦਰ ਅਮਨ- ਕਾਨੂੰਨ ਦੀ ਵਿਗੜਦੀ ਹਾਲਤ ਦਾ ਅਸਰ ਨਾ ਸਿਰਫ਼ ਸੂਬੇ ਦੇ ਅਰਥਚਾਰੇ ’ਤੇ ਪਵੇਗਾ ਸਗੋਂ ਦੇਸ਼ ਦੀ ਸੁਰੱਖਿਆ ਵੀ ਖ਼ਤਰੇ ਵਿੱਚ ਪੈ ਜਾਵੇਗੀ। ਪਹਿਲਾਂ ਹੀ ਪੰਜਾਬ ਦੇ ਵਿੱਚ ਨਿਵੇਸ਼ ਨਹੀਂ ਹੋ ਰਿਹਾ ਅਤੇ ਅਜਿਹੀਆਂ ਵਾਰਦਾਤਾਂ ਨਾਲ ਉਦਯੋਗਪਤੀ ਪੰਜਾਬ ’ਚ ਨਿਵੇਸ਼ ਕਰਨ ਤੋਂ ਕਤਰਾਉਣਗੇ। ਇਸ ਨਾਲ ਪੰਜਾਬ ’ਚੇ ਬੇਰੁਜ਼ਗਾਰੀ ਹੋਰ ਵਧ ਜਾਵੇਗੀ।
ਮਜੀਠੀਆ ਨੇ ਕਿਹਾ ਕਿ ਰਿਪੋਰਟਾਂ ਦੁ ਮੁਤਾਬਕ ਸਰਹੱਦੀ ਇਲਾਕਿਆਂ ’ਚ ਹਜ਼ਾਰ ਤੋਂ ਵੱਧ ਆਟੋਮੈਟਿਕ ਹਥਿਆਰ ਸ਼ਰਾਰਤੀ ਅਨਸਰਾਂ ਦੇ ਹੱਥਾਂ ’ਚ ਪਹੁੰਚ ਚੁੱਕੇ ਹਨ। ਉਨ੍ਹਾਂ ਪਿਛਲੇ ਦਿਨੀਂ ਵਾਪਰੀਆਂ ਕਈ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਰੇਆਮ ਫਿਰੌਤੀ ਮੰਗੀ ਜਾ ਰਹੀ ਹੈ। ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਸਾਬਕਾ ਮੰਤਰੀ ਵਿਜੈ ਸਿੰਗਲਾ ’ਤੇ ਕੇਸ ਦਰਜ ਕਰ ਦਿੱਤਾ ਗਿਆ ਪਰ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਦੀ ਆਡੀਓ ਜਨਤਕ ਹੋਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਬਿਕਰਮ ਮਜੀਠੀਆ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ਨੂੰ ਮੋੜਵਾਂ ਜਵਾਬ ਦਿੱਤਾ ਹੈ।
ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਰਿਹਾਅ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰਨ ਦੀ ਮੰਗ ਕੀਤੀ। ਮਜੀਠੀਆ ਨੇ ਕਿਹਾ ਕਿ ਰਾਜੀਵ ਗਾਂਧੀ ਦੇ ਹਤਿਆਰਿਆਂ ਨੂੰ ਛੱਡਿਆ ਜਾ ਸਕਦਾ ਹੈ, ਫਿਰ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਸਿੰਘਾਂ ਨੂੰ ਕਿਉਂ ਨਹੀਂ?
ਮਜੀਠੀਆ ਨੇ ਕਾਨੂੰਨ ਵਿਵਸਥਾ ’ਤੇ ਘੇਰੀ ਪੰਜਾਬ ਸਰਕਾਰ
![](https://panjabilok.net/wp-content/uploads/2022/01/Bikram_Singh_Majithia__PTI__1200x768.webp)
Comment here