ਮੋਗਾ-ਮਨੀਲਾ ਵਿਚ ਨਿਹਾਲ ਸਿੰੰਘ ਵਾਲਾ ਸਬ ਡਿਵੀਜ਼ਨ ਅਧੀਨ ਪਿੰਡ ਪੱਖਰਵੱਢ ਨਿਵਾਸੀ ਕਬੱਡੀ ਕੋਚ ਨੌਜਵਾਨ ਦੀ ਗੋਲੀਆਂ ਮਾਰ ਹੱਤਿਆ ਦੀ ਖ਼ਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਸਤਵੰਤ ਸਿੰਘ ਪਿੰਡ ਪੱਖਰਵੱਢ ਕਰੀਬ 5 ਸਾਲ ਪਹਿਲਾਂ ਮਨੀਲਾ ਗਿਆ ਸੀ, ਉਥੇ ਆਪਣੇ ਨਿੱਜੀ ਕਾਰੋਬਾਰ ਦੇ ਨਾਲ ਨੌਜਵਾਨਾਂ ਨੂੰ ਕਬੱਡੀ ਦੀ ਕੋਚਿੰਗ ਵੀ ਦਿੰਦਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਜਦੋਂ ਆਪਣੇ ਕੰਮ ਤੋਂ ਵਾਪਿਸ ਆ ਰਿਹਾ ਸੀ ਤਾਂ ਅਣਪਛਾਤੇ ਹਮਲਾਵਾਰਾਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।
Comment here