ਅਪਰਾਧਖਬਰਾਂਪ੍ਰਵਾਸੀ ਮਸਲੇ

ਮਨੀਲਾ ‘ਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦਾ ਕਤਲ

ਕਪੂਰਥਲਾ-ਪੰਜਾਬ ਦੇ ਨੌਜਵਾਨ ਆਪਣੀ ਰੋਜ਼ੀ ਰੋਟੀ ਲਈ ਅਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਦੇਸ਼ਾਂ ਵਿਦੇਸ਼ਾਂ ਵਿੱਚ ਜਾਂਦੇ ਹਨ ਪਰ ਜਦੋਂ ਵਿਦੇਸ਼ ਵਿੱਚ ਕਿਸੇ ਦੇ ਧੀ-ਪੁੱਤ ਦੀ ਮੌਤ ਹੋ ਜਾਂਦੀ ਹੈ ਤਾਂ ਉਹਨਾਂ ਮਾਪਿਆਂ ਦਾ ਕੀ ਹਾਲ ਹੁੰਦਾ ਹੈ ਇਹ ਹੋ ਹੀ ਜਾਣਦੇ ਹਨ। ਅਜਿਹੀ ਹੀ ਇੱਕ ਖ਼ਬਰ ਮਨੀਲਾ ਤੋਂ ਸਾਹਮਣੇ ਆਈ ਹੈ। ਜਿੱਥੇ ਢਾਬੇ ‘ਤੇ ਬੈਠੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਸੀਸੀਟਵੀ ਵੀ ਸਾਹਮਣੇ ਆਈ ਹੈ। ਇਸ ਖਬਰ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।
ਜਦੋਂ ਪਰਿਵਾਰ ਨੂੰ ਨੌਜਵਾਨ ਪੁੱਤਰ ਦੇ ਕਤਲ ਦੀ ਸੂਚਨਾ ਮਿਲਦੀ ਹੈ ਤਾਂ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਮਾਪਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਬੀਤੇ ਕੱਲ ਉਥੋ ਫੋਨ ‘ਤੇ ਜਾਣਕਾਰੀ ਮਿਲੀ ਕਿ ਇਹ ਘਟਨਾ ਵਾਪਰੀ ਹੈ। ਉਹਨਾਂ ਦੱਸਿਆ ਕਿ ਮੇਰਾ ਬੇਟਾ ਕੰਮ ਤੋਂ ਬਾਅਦ ਸ਼ਾਮ ਵੇਲੇ ਸ਼ਹਿਰ ਐਂਗਲਜ਼ ਵਿਖੇ ਆਪਣੇ ਦੋਸਤਾਂ ਨਾਲ ਕਿਸੇ ਢਾਬੇ ‘ਤੇ ਬੈਠਾ ਸੀ ਜਿੱਥੇ ਗੋਲੀ ਮਾਰ ਕੇ ਸਾਡੇ ਜਿਗਰ ਦੇ ਟੋਟੇ ਦਾ ਕਤਲ ਕਰ ਦਿੱਤਾ ਗਿਆ।
ਪਰਿਵਾਰ ਵੱਲੋਂ ਰੋ-ਰੋ ਕੇ ਸਰਕਾਰ ਨੂੰ ਗੁਹਾਰ ਲਗਾਈ ਜਾ ਰਹੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਪੰਜਾਬ ਲਿਆਦਾ ਜਾਵੇ, ਕਾਬਲੇਜ਼ਿਕਰ ਹੈ ਕਿ ਮ੍ਰਿਤਕ ਨੌਜਵਾਨ 5 ਭੈਣਾਂ ਦਾ ਇੱਕਲੌਤਾ ਭਰਾ ਸੀ। ਪਰਿਵਾਰ ਦਾ ਕਹਿਣਾ ਕਿ ਉਨ੍ਹਾਂ ਦੇ ਪੁੱਤਰ ਦੀ ਮਿਰਤਕ ਦੇਹ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਹੱਥੀਂ ਆਪਣੇ ਲਾਡਲੇ ਦਾ ਅੰਤਿਮ ਸਸਕਾਰ ਕਰ ਸਕਣ।

Comment here