ਅਪਰਾਧਸਿਆਸਤਖਬਰਾਂਦੁਨੀਆ

ਮਨੀਲਾ ਚ ਗੋਲੀਆਂ ਮਾਰ ਕੇ ਪੰਜਾਬੀ ਨੌਜਵਾਨ ਦੀ ਹੱਤਿਆ

ਆਦਮਪੁਰ ਦੋਆਬਾ- ਮਨੀਲਾ ਵਿੱਚ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਛਾਣ ਸੁਖਵੀਰ ਸਿੰਘ ਉਰਫ ਵਿਜੈ ਪੁੱਤਰ ਭੁਪਿੰਦਰ ਸਿੰਘ ਪਿੰਡ ਹਰੀਪੁਰ ਦੇ ਵਾਸੀ ਵਜੋਂ ਹੋਈ ਹੈ। ਜਿਸ ਬੀਤੇ ਦਿਨ ਮਨੀਲਾ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਉਰਫ ਵਿਜੈ ਬੀਤੀ ਸਵੇਰ ਆਪਣੇ ਕੰਮ ਸਬੰਧੀ ਦੁਕਾਨਾਂ ਤੋਂ ਉਗਰਾਹੀ ਕਰ ਰਿਹਾ ਸੀ। ਇਸੇ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ ਤੇ ਉਸ ਦੀ ਬਾਅਦ ਵਿੱਚ ਮੌਤ ਹੋ ਗਈ ਹੈ। ਇਸ ਘਟਨਾ ਦੀ ਖ਼ਬਰ ਮਗਰੋਂ ਪੂਰੇ ਇਲਾਕੇ ਵਿਚ ਸੋਗ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਸੁਖਵੀਰ ਦੀ ਲਾਸ਼ ਵਤਨ ਲਿਆਉਣਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ

Comment here