ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਈਡੀ ਵੱਲੋਂ ਕੀਤੀ ਗਈ ਗ੍ਰਿਫਤਾਰੀ, ਜ਼ਬਤ ਅਤੇ ਜਾਂਚ ਦੀ ਪ੍ਰਕਿਰਿਆ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਐਕਟ ਤਹਿਤ ਦੋਸ਼ੀ ਦੀ ਗ੍ਰਿਫਤਾਰੀ ਗਲਤ ਨਹੀਂ ਹੈ। ਯਾਨੀ ਜਾਂਚ ਪ੍ਰਕਿਰਿਆ ‘ਚ ਲੋੜ ਪੈਣ ‘ਤੇ ਈਡੀ ਕਿਸੇ ਨੂੰ ਵੀ ਗ੍ਰਿਫਤਾਰ ਕਰ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਗ੍ਰਿਫਤਾਰੀ ਦੇ ਸਮੇਂ ਆਪਣੇ ਆਧਾਰਾਂ ਦਾ ਖੁਲਾਸਾ ਕਰੇ ਤਾਂ ਹੀ ਕਾਫੀ ਹੈ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕੇਸ ਇਨਫਰਮੇਸ਼ਨ ਰਿਪੋਰਟ ਨੂੰ ਐਫ.ਆਰ.ਆਈ.ਆਰ. ਨਾਲ ਜੋੜਿਆ ਨਹੀਂ ਜਾ ਸਕਦਾ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦਾ ਅੰਦਰੂਨੀ ਦਸਤਾਵੇਜ਼ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਈਸੀਆਈਆਰ ਦੇਣਾ ਲਾਜ਼ਮੀ ਨਹੀਂ ਹੈ ਅਤੇ ਗ੍ਰਿਫ਼ਤਾਰੀ ਦੌਰਾਨ ਕਾਰਨਾਂ ਦਾ ਖੁਲਾਸਾ ਕਰਨਾ ਹੀ ਕਾਫ਼ੀ ਹੈ।
ਮਨੀ ਲਾਂਡਰਿੰਗ ਕੇਸ ’ਚ ਮੁਲਜ਼ਮ ਦੀ ਗ੍ਰਿਫ਼ਤਾਰੀ ਸਹੀ-ਸੁਪਰੀਮ ਕੋਰਟ

Comment here