ਅਪਰਾਧਸਿਆਸਤਖਬਰਾਂ

ਮਨੀ ਲਾਂਡਰਿੰਗ ਮਾਮਲੇ ’ਚ 7 ਦਿਨਾਂ ਦੇ ਰਿਮਾਂਡ ’ਤੇ ਸੁਖਪਾਲ ਖਹਿਰਾ

ਚੰਡੀਗੜ੍ਹ-ਬੀਤੇ ਦਿਨੀਂ ਮਨੀ ਲਾਂਡਰਿੰਗ ਮਾਮਲੇ ’ਚ ਫਸੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਈਡੀ ਨੇ ਅਮਰੀਕਾ ਦੌਰੇ ਸਮੇਤ ਕਈ ਮੁੱਦਿਆਂ ’ਤੇ ਸੁਖਪਾਲ ਖਹਿਰਾ ਦਾ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਹੈ। ਈਡੀ ਨੇ ਅਦਾਲਤ ਤੋਂ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਦੌਰਾਨ ਈਡੀ ਅਮਰੀਕਾ ਦੌਰੇ ਦੇ ਨਾਲ-ਨਾਲ ਕਈ ਮੁੱਦਿਆਂ ’ਤੇ ਸੁਖਪਾਲ ਖਹਿਰਾ ਕੋਲੋਂ ਪੁੱਛਗਿੱਛ ਕਰੇਗੀ। ਈਡੀ ਹੁਣ ਸੁਖਪਾਲ ਖਹਿਰਾ ਨੂੰ ਪੁੱਛਗਿੱਛ ਲਈ ਦਿੱਲੀ ਲੈ ਕੇ ਜਾਵੇਗੀ। ਸੁਖਪਾਲ ਖਹਿਰਾ ਨੂੰ 18 ਨਵੰਬਰ ਨੂੰ ਸਵੇਰੇ 10 ਵਜੇ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਈਡੀ ਦੀ ਟੀਮ ਨੇ ਵੀਰਵਾਰ ਨੂੰ ਸੁਖਪਾਲ ਖਹਿਰਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਤਸੱਲੀਬਖਸ਼ ਜਵਾਬ ਨਾ ਮਿਲਣ ’ਤੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਮੇਰੇ ਪਿਤਾ ਨੂੰ ਕਿਸਾਨਾਂ ਦਾ ਸਾਥ ਦੇਣ ਲਈ ਮਿਲੀ ਸਜ਼ਾ—ਮਹਿਤਾਬ ਖਹਿਰਾ
ਸੁਖਪਾਲ ਖਹਿਰਾ ਦੇ ਬੇਟੇ ਮਹਿਤਾਬ ਖਹਿਰਾ ਨੇ ਕਿਹਾ ਕਿ ਮੇਰੇ ਪਿਤਾ ਨੂੰ ਕਿਸਾਨਾਂ ਦਾ ਸਾਥ ਦੇਣ ਅਤੇ ਸ਼ਹੀਦ ਨਵਰੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕੋਰਟ ਵਿਚ ਜਾਣ ਕਰ ਕੇ ਸਜ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਨੇ ਇਕ ਵੱਡੇ ਮੰਤਰੀ ’ਤੇ ਕਾਰਵਾਈ ਕਰਵਾਈ ਸੀ ਅਤੇ ਉਸ ਦਾ ਅਸਤੀਫ਼ਾ ਦੁਆਇਆ ਸੀ। ਮਹਿਤਾਬ ਖਹਿਰਾ ਨੇ ਕਿਹਾ ਕਿ ਇਸ ਦੇ ਚੱਲਦਿਆਂ ਹੀ ਉਨ੍ਹਾਂ ਦੇ ਪਿਤਾ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਮੇਰੇ ਪਿਤਾ ਨੂੰ ਕਿਸਾਨਾਂ ਦਾ ਸਾਥ ਦੇਣ ਅਤੇ ਸ਼ਹੀਦ ਨਵਰੀਤ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕੋਰਟ ਵਿਚ ਜਾਣ ਕਰ ਕੇ ਮੇਰੇ ਪਿਤਾ ਨੂੰ ਸਜ਼ਾ ਮਿਲ ਰਹੀ ਹੈ।
ਇਸ ਦੌਰਾਨ ਉਨ੍ਹਾਂ ਨੇ ਮਾਣਯੋਗ ਅਦਾਲਤ ਦਾ ਧੰਨਵਾਦ ਕਰਦਿਆ ਕਿਹਾ ਕਿ ਈਡੀ ਵੱਲੋਂ ਉਨ੍ਹਾਂ ਦੇ ਪਿਤਾ ਦਾ 14 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਨੇ ਸਹੀ ਫ਼ੈਸਲਾ ਕਰਦੇ ਹੋਏ ਉਨ੍ਹਾਂ ਦੇ ਪਿਤਾ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ ਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦੇ ਪਿਤਾ ਜਲਦ ਹੀ ਇਸ ਮਾਮਲੇ ਤੋਂ ਬੇਦਾਗ਼ ਹੋ ਕੇ ਬਾਹਰ ਆਉਣਗੇ।

Comment here