ਕਰਾਚੀ- ਬੀਬੀ ਰਸ਼ੀਦਾ (50) ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਸ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਬੀਤੀ ਦੁਪਹਿਰ ਕਰਾਚੀ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕੇ ਮੌਤ ਦਾ ਸਰਟੀਫਿਕੇਟ ਜਾਰੀ ਕਰਕੇ ਲਾਸ਼ ਨੂੰ ਮੁਰਦਾਘਰ ’ਚ ਭੇਜ ਦਿੱਤਾ। ਜਦੋਂ ਉਸ ਨੂੰ ਦਫ਼ਨਾਉਣ ਦੀਆਂ ਤਿਆਰੀਆਂ ਹੋ ਰਹੀਆਂ ਸਨ ਤਾਂ ਉਸ ਦੇ ਅੰਗ ਹਿੱਲਣ ਲੱਗੇ। ਇਸ ਤੋਂ ਬਾਅਦ ਡਾਕਟਰ ਨੇ ਰਸ਼ੀਦਾ ਬੀਬੀ ਦੀ ਨਬਜ਼ ਚੈੱਕ ਕੀਤੀ ਤਾਂ ਪਤਾ ਲੱਗਾ ਕਿ ਉਹ ਜ਼ਿੰਦਾ ਹੈ, ਜਿਸ ’ਤੇ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਮਰੀ ਹੋਈ ਔਰਤ ਅੰਤਿਮ ਸੰਸਕਾਰ ਮੌਕੇ ਹੋਈ ਜ਼ਿੰਦਾ

Comment here