ਸ਼੍ਰੀਨਗਰ-ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਸਰਕਾਰੀ ਘਰ ਖ਼ਾਲੀ ਕਰ ਦਿੱਤਾ। ਸਥਾਨਕ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਕ ਹਫ਼ਤੇ ਤੋਂ ਵੱਧ ਸਮੇਂ ਪਹਿਲਾਂ ਘਰ ਖ਼ਾਲੀ ਕਰਨ ਲਈ ਕਿਹਾ ਸੀ। ਅਧਿਕਾਰੀਆਂ ਨੇ ਕਿਹਾ ਕਿ ਮੁਫ਼ਤੀ ਉਨ੍ਹਾਂ 8 ਸਾਬਕਾ ਵਿਧਾਇਕਾਂ ’ਚੋਂ ਇਕ ਸੀ, ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।
ਉਨ੍ਹਾਂ ਨੇ ਸਵੇਰੇ ਬੰਗਲੇ ਤੋਂ ਆਪਣਾ ਸਾਮਾਨ ਉਠਾ ਲਿਆ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਦੱਖਣੀ ਕਸ਼ਮੀਰ ਦੀ ਸੰਸਦ ਮੈਂਬਰ ਨੇ ਕੰਪਲੈਕਸ ਖ਼ਾਲੀ ਕਰਨ ਤੋਂ ਪਹਿਲਾਂ ਆਪਣਾ ਬਕਾਇਆ ਕਿਰਾਇਆ ਵੀ ਦਿੱਤਾ। ਅਧਿਕਾਰੀਆਂ ਅਨੁਸਾਹ, ਉਹ ਆਪਣੀ ਭੈਣ ਦੇ ਘਰ ਚਲੀ ਗਈ ਹੈ। ਇਸ ਤੋਂ ਪਹਿਲਾਂ ਮੁਫ਼ਤੀ ਨੇ ਅਧਿਕਾਰੀਆਂ ਤੋਂ ਨੋਟਿਸ ਮਿਲਣ ਤੋਂ ਬਾਅਦ ਇੱਥੇ ਗੁਪਕਰ ਇਲਾਕੇ ’ਚ ਸਥਿਤ ਆਪਣਾ ਉੱਚ ਸੁਰੱਖਿਆ ਵਾਲਾ ਅਧਿਕਾਰਤ ਬੰਗਲਾ ਖ਼ਾਲੀ ਕਰ ਦਿੱਤਾ ਸੀ। ਹਾਲਾਂਕਿ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਦੇ ਸਿਆਸੀ ਕੱਦ ਨੂੰ ਦੇਖਦੇ ਹੋਏ ਘਰ ਦੀ ਜਗ੍ਹਾ ਨੂੰ ਅਸੁਰੱਖਿਅਤ ਕਰਾਰ ਦਿੱਤਾ ਹੈ।
Comment here