ਸਿਆਸਤਖਬਰਾਂ

ਮਹਿਲਾ ਅਗਨੀਵੀਰ ਭਰਤੀ 7 ਤੋਂ 10 ਦਸੰਬਰ ਜਲੰਧਰ ਚ ਹੋਵੇਗੀ

ਅੰਮ੍ਰਿਤਸਰ-ਅਗਨੀਵੀਰ ਭਰਤੀ ਰੈਲੀ ਨੂੰ ਲੈ ਕੇ ਜਿੰਨਾ ਵਾਦ-ਵਿਵਾਦ ਭਾਰਤ ਵਿਚ ਹੋਇਆ ਸੀ, ਇਸ ਤਰ੍ਹਾਂ ਜਾਪਦਾ ਸੀ ਕਿ ਸਰਕਾਰ ਨੂੰ ਇਹ ਸਕੀਮ ਬੰਦ ਕਰਨੀ ਪੈ ਸਕਦੀ ਹੈ। ਪਰ ਇਸ ਦੀ ਸਫਲਤਾ ਤੇਜੀ ਨਾਲ ਅੱਗੇ ਵਧ ਰਹੀ ਹੈ। ਆਰਮੀ ਅਗਨੀਵੀਰ ਭਰਤੀ ਰੈਲੀ (ਕੇਵਲ ਮਹਿਲਾਵਾਂ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 7 ਦਸੰਬਰ ਤੋਂ 10 ਦਸੰਬਰ ਤੱਕ ਯੋਗ ਉਮੀਦਵਾਰ ਜੋ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ,ਲੁਧਿਆਣਾ, ਮੋਗਾ, ਰੂਪ ਨਗਰ, ਐਸ:ਏ:ਐਸ:ਨਗਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਤਰਨਤਾਰਨ, ਬਠਿੰਡਾ, ਫਾਜਲਿਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜਪੁਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ, ਮਲੇਰਕੋਟਲਾ ਨਾਲ ਸਬੰਧਤ ਹਨ ਦੇ ਉਮੀਦਵਾਰਾਂ ਦੀ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨਲ ਡਾਇਰੈਕਟਰ ਭਰਤੀ ਅੰਮ੍ਰਿਤਸਰ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸਨ ਪਹਿਲਾਂ ਹੀ 09 ਅਗਸਤ 2022 ਤੋਂ 7 ਸਤੰਬਰ 2022 ਤੱਕ ਸੁਰੂ ਹੋ ਚੁੱਕੀ ਹੈ ਅਤੇ ਸਾਰੇ ਯੋਗ ਉਮੀਦਵਾਰ ਆਰਮੀ ਭਰਤੀ ਦੀ ਵੈਬਸਾਈਟ ਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜਿਸ ਉਮੀਦਵਾਰ ਨੇ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਹਨਾਂ ਨੂੰ ਉਹਨਾਂ ਦੇ ਈਮੇਲ ਪਤੇ ‘ਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਅਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ ਵਿਅਕਤੀ ਤੋਂ ਸੁਚੇਤ ਰਹਿਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।

Comment here