ਸਿਆਸਤਖਬਰਾਂ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਚੰਨੀ ਨੂੰ ਵਧਾਈ

ਪਟਿਆਲਾ-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਉਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਚੰਨੀ ਨੂੰ ਸ਼ੁਭਕਾਮਨਾਵਾਂ ਭੇਜੀਆਂ। ਉਨ੍ਹਾਂ ਟਵੀਟ ਕਰਕੇ ਲਿਖਿਆ ਹੈ- ਨਵੀਂ ਜ਼ਿੰਮੇਵਾਰੀ ਲਈ ਬਹੁਤ ਬਹੁਤ ਵਧਾਈਆਂ ਤੇ ਸ਼ੁਭਕਾਮਨਾਵਾਂ।
 ਚੰਨੀ ਉਤੇ ਇਕ ਮਹਿਲਾ ਅਫਸਰ ਨੂੰ ਕਥਿਤ ਤੌਰ ਉਤੇ ਤੰਗ ਪਰੇਸ਼ਾਨ ਕਰਨ ਦੇ ਦੋਸ਼ ਲੱਗੇ ਸਨ। ਕੁਝ ਚਿਰ ਪਹਿਲਾਂ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ ਉਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ, ਪਰ ਚੰਨੀ ਦੇ ਮੁੱਖ ਮੰਤਰੀ ਬਣਨ ਉਤੇ ਆਈਆਂ ਵਧਾਈਆਂ ਵੱਡੇ ਸਵਾਲ ਖੜ੍ਹੇ ਕਰਦੀਆਂ ਹਨ।ਇਸ ਬਾਰੇ ਜਦ ਪੱਤਰਕਾਰਾਂ ਨੇ ਗੁਲਾਟੀ ਨੂੰ ਸਵਾਲ ਕੀਤੇ ਤਾਂ ਉਸ ਨੇ ਮੀਡੀਆ ਵੱਲ ਪਿੱਠ ਕਰਦਿਆਂ ਕਿਹਾ ਕਿ ਅਜਿਹੇ ਸਵਾਲ ਨਾ ਪੁੱਛੋ।

Comment here