ਸਿਆਸਤਖਬਰਾਂ

ਮਹਿਲਾ ਲੜਾਕੂ ਪਾਇਲਟਾਂ ਦੀ ਪ੍ਰੀਖਣ ਯੋਜਨਾ ਸਥਾਈ ਹੋਵੇਗੀ

ਨਵੀਂ ਦਿੱਲੀ: ਰੱਖਿਆ ਮੰਤਰਾਲੇ ਨੇ ਭਾਰਤ ਦੀ ਨਾਰੀ ਸ਼ਕਤੀ ਦੀ ਸਮਰੱਥਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਇੱਕ ਕਦਮ ਹੋਰ ਅੱਗੇ ਲਿਜਾਂਦੇ ਹੋਏ ਨੇ ਏਅਰ ਫੋਰਸ ਵਿੱਚ ਮਹਿਲਾ ਲੜਾਕੂ ਪਾਇਲਟਾਂ ਨੂੰ ਸ਼ਾਮਲ ਕਰਨ ਦੀ ਪ੍ਰੀਖਣ ਯੋਜਨਾ ਨੂੰ ਸਥਾਈ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵਿਟ ਕਰ ਕੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੇ ਨਾਰੀ ਸ਼ਕਤੀ ਨੂੰ ਕਾਫੀ ਸਮਰੱਥਨ ਦਿੱਤਾ ਹੈ ਅਤੇ ਇਹ ਫੈਸਲਾ ਉਨਾਂ ਨੂੰ ਮਹਿਲਾਵਾਂ ਪ੍ਰਤੀ ਵਚਨਬੱਧਤਾ ਦਰਸ਼ਾਉਂਦਾ ਹੈ। ਸੁਪਰੀਮ ਕੋਰਟ ਵੱਲੋਂ ਵੱਕਾਰੀ ਸੰਸਥਾ ਐਨਡੀਏ ਵਿੱਚ ਔਰਤਾਂ ਦੇ ਦਾਖਲੇ ਲਈ ਰਾਹ ਸਾਫ ਕੀਤੇ ਜਾਣ ਦੇ ਕੁਝ ਮਹੀਨਿਆਂ ਬਾਅਦ ਹੀ ਇਹ ਫੈਸਲਾ ਕੀਤਾ ਗਿਆ ਹੈ।

Comment here