ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਮਹਿੰਦਾ ਰਾਜਪਕਸ਼ੇ ਦੇਸ਼ ਛੱਡ ਕੇ ਨਹੀਂ ਜਾ ਸਕਦੇ

ਕੋਲੰਬੋ : ਵੱਡੇ ਸਿਆਸੀ ਸੰਕਟ ਦੇ ਦਰਮਿਆਨ ਸ੍ਰੀਲੰਕਾ ਦੀ ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਤੇ ਸਾਬਕਾ ਵਿੱਤ ਮੰਤਰੀ ਬਾਸਿਲ ਰਾਜਪਕਸ਼ੇ ਉਤੇ ਬਿਨਾਂ ਆਗਿਆ 28 ਜੁਲਾਈ ਤਕ ਦੇਸ਼ ਛੱਡਣ ਉਤੇ ਰੋਕ ਲਾ ਦਿੱਤੀ ਹੈ | ਦੋ ਸਾਬਕਾ ਸੈਂਟਰਲ ਬੈਂਕ ਗਵਰਨਰਾਂ ਸਣੇ ਤਿੰਨ ਸਾਬਕਾ ਅਧਿਕਾਰੀਆਂ ਨੂੰ ਵੀ ਵਿਦੇਸ਼ ਜਾਣ ਤੋਂ ਰੋਕ ਦਿੱਤਾ ਗਿਆ ਹੈ |
ਇਸੇ ਦੌਰਾਨ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਅਸਤੀਫੇ ਨੂੰ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਸਵੀਕਾਰ ਕਰ ਲਿਆ ਹੈ | ਇਸ ਦੌਰਾਨ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਗੋਟਬਾਯਾ ਰਾਜਪਕਸ਼ੇ ਦੇ ਉੱਤਰਾਧਿਕਾਰੀ ਦੀ ਚੋਣ ਹੋਣ ਤੱਕ ਸ਼ੁੱਕਰਵਾਰ ਅੰਤਿ੍ਮ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ | ਦੀਵਾਲੀਆ ਦੇਸ਼ ਦੀ ਅਰਥਵਿਵਸਥਾ ਨੂੰ ਨਾ ਸੰਭਾਲਣ ਲਈ ਆਪਣੇ ਅਤੇ ਆਪਣੇ ਪਰਵਾਰ ਵਿਰੁਧ ਵਧ ਰਹੇ ਜਨਤਕ ਰੋਸ ਕਾਰਨ ਰਾਜਪਕਸ਼ੇ ਨੇ ਦੇਸ਼ ਛੱਡਣ ਤੋਂ ਬਾਅਦ ਅਸਤੀਫਾ ਦਿੱਤਾ ਹੈ | ਸਪੀਕਰ ਨੇ ਕਿਹਾ ਕਿ ਵਿਕਰਮਸਿੰਘੇ 22 ਜੁਲਾਈ ਤਕ ਕਾਰਜਕਾਰੀ ਰਾਸ਼ਟਰਪਤੀ ਰਹਿਣਗੇ ਤੇ ਉਸ ਦਿਨ ਨਵੇਂ ਰਾਸ਼ਟਰਪਤੀ ਦੀ ਚੋਣ ਕੀਤੀ ਜਾਵੇਗੀ |

Comment here