ਸਿਆਸਤਖਬਰਾਂਚਲੰਤ ਮਾਮਲੇ

ਮਾਇਆਵਤੀ 8 ਫਰਵਰੀ ਨੂੰ ਪੰਜਾਬ ਦੌਰੇ ਤੇ

ਨਵਾਂਸ਼ਹਿਰ ਚ ਕਰੇਗੀ ਰੈਲੀ

ਚੰਡੀਗੜ-ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਬਾਦਲ ਨਾਲ ਗੱਠਜੋੜ ਕਰਕੇ ਮੈਦਾਨ ਵਿੱਚ ਨਿਤਰੀ ਬਹੁਜਨ ਸਮਾਜ ਪਾਰਟੀ ਨੇ ਹਾਲੇ ਚੋਣ ਸਰਗਰਮੀ ਭਖਾਈ ਨਹੀਂ। ਪਾਰਟੀ ਸੁਪਰੀਮੋ ਦੇ ਪੰਜਾਬ ਆਉਣ ਦੀ ਵਰਕਰ ਸ਼ਿਦਤ ਨਾਲ ਉਡੀਕ ਕਰ ਰਹੇ ਹਨ। ਪਾਰਟੀ ਦੀ ਸਰਗਰਮੀ ਬਾਰੇ ਗੱਲ ਕਰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਗੜ੍ਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਸਪੱਸ਼ਟ ਬਹੁਮਤ ਨਾਲ ਪੰਜਾਬ ਵਿੱਚ ਅਗਲੀ ਸਰਕਾਰ ਬਣਾਏਗਾ। ਸ਼੍ਰੋਮਣੀ ਅਕਾਲੀ ਦਲ ਨਾਲ ਆਪਣੀ ਪਾਰਟੀ ਦੇ ਗਠਜੋੜ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਬੀਬੀ ਮਾਇਆਵਤੀ 8 ਫਰਵਰੀ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਨਵਾਂਸ਼ਹਿਰ ਵਿਖੇ ਵਿਸ਼ਾਲ ਰੈਲੀ ਕਰਕੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਬਸਪਾ ਸੁਪਰੀਮੋ ਬਹਿਨ ਮਾਇਆਵਤੀ ਦੇ ਦਿਲ ਵਿੱਚ ਪੰਜਾਬ ਦਾ ਵਿਸ਼ੇਸ਼ ਸਥਾਨ ਹੈ ਅਤੇ ਬਸਪਾ ਦੇ ਸੰਸਥਾਪਕ ਮਰਹੂਮ ਕਾਂਸ਼ੀ ਰਾਮ ਵੀ ਪੰਜਾਬ ਨਾਲ ਸਬੰਧਤ ਸਨ। ਗੜ੍ਹੀ ਨੇ ਦੱਸਿਆ ਕਿ ਬਸਪਾ ਵੱਲੋਂ 20 ਵਿਧਾਨ ਸਭਾ ਸੀਟਾਂ ‘ਤੇ ਉਮੀਦਵਾਰ ਖੜ੍ਹੇ ਕਰਨ ਦੇ ਫੈਸਲੇ ਨੂੰ ਲੈ ਕੇ ਕਾਂਗਰਸ ‘ਚ ਦਹਿਸ਼ਤ ਦਾ ਮਾਹੌਲ ਹੈ, ਬਸਪਾ ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਾਰਟੀ ਵਰਕਰ ਇਮਾਨਦਾਰੀ ਨਾਲ ਕੰਮ ਕਰਨ ਤਾਂ ਬਸਪਾ ਹਰ ਸੀਟ ‘ਤੇ ਜਿੱਤ ਹਾਸਲ ਕਰੇਗੀ। ਅਕਾਲੀ ਦਲ ਦੀ ਜਿੱਤ ਲਈ ਹਰ ਸੰਭਵ ਯਤਨ ਕੀਤੇ ਜਾਣ। ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਪੰਜਾਬ ਵਿੱਚ ਬਸਪਾ-ਅਕਾਲੀ ਦਲ ਦੀ ਲੋਕਪ੍ਰਿਅ ਸਰਕਾਰ ਬਣੇ ਜੋ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਕੰਮ ਕਰੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਦਲਿਤ ਸੀਐਮ ਚਰਨਜੀਤ ਸਿੰਘ ਚੰਨੀ ਵਾਰ-ਵਾਰ ਦੁਆਬੇ ਦੇ ਚੱਕਰ ਲਗਾ ਰਹੇ ਹਨ, ਉਹ ਆਪਣੀ ਸਰਕਾਰ ਨੂੰ ਦਲਿਤਾਂ ਦੀ ਸਰਕਾਰ ਕਹਿ ਕੇ ਵੋਟਾਂ ਮੰਗ ਰਹੇ ਹਨ, ਇਹ ਉਨ੍ਹਾਂ ਦੀ ਘਬਰਾਹਟ ਦੀ ਨਿਸ਼ਾਨੀ ਹੈ। ਗੜੀ ਨੇ ਕਿਹਾ ਕਿ ਮਾਇਆਵਤੀ ਦੀ ਫੇਰੀ ਤੋਂ ਬਾਅਦ ਚੋਣ ਪ੍ਰਚਾਰ ਹੋਰ ਤੇਜ਼ ਹੋ ਜਾਵੇਗਾ, ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Comment here