ਅਪਰਾਧਖਬਰਾਂ

ਮਾਨਸਿਕ ਤਣਾਅ ਕਰਕੇ ਵਧ ਰਹੀਆਂ ਨੇ ਸਾਥੀ ਜਵਾਨਾਂ ਦੇ ਕਤਲ ਦੀਆਂ ਘਟਨਾਵਾਂ

ਨਵੀਂ ਦਿੱਲੀ-ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਬੀਤੇ ਸੋਮਵਾਰ ਨੂੰ ਸੀ.ਆਰ.ਪੀ.ਐੱਫ. ਦੇ ਇੱਕ ਕੈਂਪ ਵਿੱਚ ਇੱਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਬਾਰੀ ਕਰ ਦਿੱਤੀ ਸੀ, ਜਿਸ ਵਿੱਚ ਚਾਰ ਜਵਾਨ ਮਾਰੇ ਗਏ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਦੇ ਪਿਛੋਕੜ ਵਿੱਚ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 2018 ਤੋਂ ਬਾਅਦ ਕਿਸੇ ਜਵਾਨ ਦੁਆਰਾ ਸਾਥੀ ਜਵਾਨ ਦੀ ਹੱਤਿਆ ਦੀਆਂ 13 ਘਟਨਾਵਾਂ ਵਿੱਚ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਛੱਤੀਸਗੜ੍ਹ ਵਿੱਚ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਦੁਆਰਾ ਸਾਥੀ ਜਵਾਨਾਂ ਦੀ ਹੱਤਿਆ ਦੀ ਹਾਲ ਦੀ ਘਟਨਾ ਦੇ ਮੱਦੇਨਜਰ ਦੇਸ਼ ਦੇ ਇਸ ਸਭ ਤੋਂ ਵੱਡੇ ਅਰਧ ਸੈਨਿਕ ਬਲ ਨੇ ਆਪਣੀ ‘ਗਠਨ’ ਨੂੰ ਜਵਾਨਾਂ ਵਿੱਚ ਮਾਨਸਿਕ ਅਤੇ ਭਾਵਨਾਤਮਕ ਤਣਾਅ ਦਾ ਪਤਾ ਲਗਾਉਣ ਦਾ ਨਿਰਦੇਸ਼ ਦਿੱਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਵਿੱਚ ਮਾਨਸਿਕ ਅਤੇ ਭਾਵਨਾਤਮਕ ਤਣਾਅ ਦਾ ਪਤਾ ਲਗਾਉਣ ਦੇ ਦਿਸ਼ਾ-ਨਿਰਦੇਸ਼ ਅਤੇ ਉਪਰਾਲਿਆਂ ਨੂੰ ਦੁਹਰਾਇਆ ਗਿਆ ਹੈ। ਬਲ ਵਿੱਚ ਇਸ ਸਾਲ ਅਜਿਹੀਆਂ ਪੰਜ ਘਟਨਾਵਾਂ ਵਿੱਚ ਛੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੀ.ਆਰ.ਪੀ.ਐੱਫ. ਡਾਇਰੈਕਟਰ ਜਨਰਲ ਅਤੇ ਹੋਰ ਸੀਨੀਅਰ ਅਧਿਕਾਰੀ ਸੁਕਮਾ ਵਿੱਚ ਘਟੀ ਘਟਨਾ ਦੇ ਮੱਦੇਨਜ਼ਰ ਹਾਲਾਤ ਦਾ ਜਾਇਜ਼ਾ ਲੈਣ ਲਈ ਛੱਤੀਸਗੜ੍ਹ ਦਾ ਦੌਰਾ ਕਰ ਰਹੇ ਹਨ।

Comment here