ਅਪਰਾਧਸਿਆਸਤਖਬਰਾਂ

ਮਾਨ ਨੇ ਸਿੱਧੂ ਮੂਸੇਵਾਲੇ ਦੇ ਕਾਤਲ ਜੇਲ੍ਹ ‘ਚ ਮਰਵਾ ਦਿੱਤੇ-ਮਜੀਠੀਆ

ਚੰਡੀਗੜ੍ਹ-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪ੍ਰੈੱਸ ਕਾਨਫਰੰਸ ਕਰ ਕੇ ਤਰਨ ਤਾਰਨ ਦੇ ਗੋਇੰਦਵਾਲ ਜੇਲ੍ਹ ਵਿੱਚ ਦੋ ਕੈਦੀਆਂ ਦੇ ਕਤਲ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ । ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਣ ਬੁੱਝ ਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਇਲਜ਼ਾਮ ਵਿੱਚ ਜੇਲ਼੍ਹ ਵਿੱਚ ਬੰਦ ਮੁਲਜ਼ਮਾਂ ਨੂੰ ਮਰਵਾਇਆ ਹੈ।
ਤੁਹਾਨੂੰ ਦੱਸ ਦਈਏ ਕਿ ਤਰਨ ਤਾਰਨ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ‘ਚ ਸ਼ਾਮਿਲ ਦੋ ਮੁਲਜ਼ਮਾਂ ਦਾ ਗੋਇੰਦਵਾਲ ਜੇਲ੍ਹ ਦੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਹਾਲਾਂਕਿ ਇਸ ਕਤਲ ਦੀ ਜਿੰਮੇਵਾਰੀ ਵੀ ਗੋਲਡੀ ਬਰਾੜ ਦੇ ਵੱਲੋਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕੇ ਲਈ ਗਈ ਸੀ ।ਪਰ ਪੰਜਾਬ ਪੁਲਿਸ ਨੇ ਇਸ ਪੋਸਟ ਨੂੰ ਫਰਜ਼ੀ ਕਰਾਰ ਦਿੰਦਿਆਂ ਅਜਿਹੀਆਂ ਅਫਵਾਹਾਂ ਤੋਂ ਗੁਰੇਜ ਕਰਨ ਦੀ ਸਲਾਹ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਜਿੰਮੇਵਾਰੀ ਵੀ ਗੋਲਡੀ ਬਰਾੜ ਵੱਲੋਂ ਲਈ ਗਈ ਸੀ ਅਤੇ ਉਦੋਂ ਦੱਸਿਆ ਜਾ ਰਿਹਾ ਸੀ ਕਿ ਗੋਲਡੀ ਬਰਾੜ ਕੈਨੇਡਾ ‘ਚ ਸੀ ਅਤੇ ਕੁਝ ਮਹੀਨਿਆਂ ਤੋਂ ਬਾਅਦ ਇਹ ਖ਼ਬਰ ਆਈ ਸੀ ਕਿ ਉਹ ਅਮਰੀਕਾ ਦੇ ਵਿੱਚ ਹੈ।
ਪਰ ਹੁਣ ਤਰਨਤਾਰਨ ਦੀ ਗੋਇੰਦਵਾਲ ਜੇਲ੍ਹ ‘ਚ ਹੋਈ ਝੜਪ ਵਿੱਚ ਮਨਦੀਪ ਤੂਫਾਨ ਅਤੇ ਮੋਹਨਾ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਜਿਸ ਨੂੰ ਪੁਲਿਸ ਨੇ ਫਰਜ਼ੀ ਕਰਾਰ ਦਿੱਤਾ ਸੀ।

Comment here