ਚੰਡੀਗੜ੍ਹ-ਅੰਮ੍ਰਿਤਸਰ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਤੋਂ ਪਹਿਲਾਂ ਹੀ ਸੂਬੇ ਦਾ ਸਿਆਸੀ ਪਾਰਾ ਤਪ ਚੁੱਕਾ ਹੈ। ਦਰਅਸ਼ਲ ਅਮਿਤ ਸ਼ਾਹ ਉੱਤਰੀ ਖੇਤਰੀ ਕੌਂਸਲ ਦੀ 31ਵੀਂ ਮੀਟਿੰਗ ਲਈ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚਣਗੇ। ਮੀਟਿੰਗ ਵਿੱਚ ਮੈਂਬਰ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਹਰੇਕ ਸੂਬੇ ਦੇ ਦੋ ਸੀਨੀਅਰ ਮੰਤਰੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਸ਼ਾਮਲ ਹੋਣਗੇ। ਮੀਟਿੰਗ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦਿਆਂ ਸਾਰੇ ਮੁੱਦੇ ਪਹਿਲ ਦੇ ਅਧਾਰ ਉੱਤੇ ਸਪੱਸ਼ਟ ਸਟੈਂਡ ਨਾਲ ਰੱਖਣ ਲਈ ਕਿਹਾ ਹੈ। ਨਾਲ ਹੀ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਇਹ ਵੀ ਲਿਖਿਆ ਹੈ ਕਿ ਇਸ ਬੈਠਕ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਅਜਿਹੀ ਸਥਿਤੀ ਵਿੱਚ ਇਹ ਧਿਆਨ ਰੱਖੋ ਕਿ ਉਨ੍ਹਾਂ ਦੀ ਮੌਜੂਦਗੀ ਪੰਜਾਬ ਦੇ ਕੇਸ ਦੀ ਵਕਾਲਤ ਕਰਨ ਦੇ ਰਾਹ ਵਿੱਚ ਰੁਕਾਵਟ ਨਾ ਬਣ ਜਾਵੇ। ਇਸ ਤੋਂ ਇਲਾਵਾ ਦਲਜੀਤ ਚੀਮਾ ਨੇ ਐੱਸਵਾਈਐੱਲ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਬੀਬੀਐੱਮਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਦੇ ਮੁੱਦੇ ਨੂੰ ਸਪੱਸ਼ਟ ਸਟੈਂਡ ਨਾਲ ਰੱਖਣ ਲਈ ਕਿਹਾ ਹੈ।
ਮਾਨ ਪੰਜਾਬ ਦੇ ਮੁੱਦੇ ਨੂੰ ਸਪੱਸ਼ਟ ਸਟੈਂਡ ਨਾਲ ਰੱਖਣ : ਦਲਜੀਤ ਚੀਮਾ

Comment here