ਸਿਆਸਤਖਬਰਾਂਚਲੰਤ ਮਾਮਲੇ

ਮਾਨ ਸਰਕਾਰ ਦਾ ਵੱਡਾ ਫੈਸਲਾ-ਵਿਧਾਇਕਾਂ ਨੂੰ ਸਿਰਫ ਇੱਕ ਪੈਨਸ਼ਨ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸਾਰੇ ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਕਾਰਜਕਾਲ ਲਈ ਹੀ ਪੈਨਸ਼ਨ ਮਿਲੇਗੀ, ਚਾਹੇ ਉਹ ਕਈ ਵਾਰ ਜਿੱਤੇ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਇਕਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਭੱਤਿਆਂ ਵਿੱਚ ਵੀ ਕਟੌਤੀ ਕੀਤੀ ਜਾਵੇਗੀ। “ਪੰਜਾਬ ਦੇ ਵਿਧਾਇਕਾਂ, ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਹੀ ਪੈਨਸ਼ਨ ਮਿਲੇਗੀ, ਚਾਹੇ ਉਹ ਕਿੰਨੀ ਵਾਰ ਜਿੱਤੇ ਹੋਣ। ਵਿਧਾਇਕਾਂ ਦੇ ਪਰਿਵਾਰਾਂ ਨੂੰ ਦਿੱਤੇ ਜਾਣ ਵਾਲੇ ਭੱਤਿਆਂ ਵਿੱਚ ਵੀ ਕਟੌਤੀ ਕੀਤੀ ਜਾਵੇਗੀ, ” ਉਹਨਾਂ ਨੇ ਇੱਕ ਵੀਡੀਓ ਸੰਬੋਧਨ ਦੌਰਾਨ ਕਿਹਾ। ਅੱਜ ਅਸੀਂ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਪੰਜਾਬ ਵਿੱਚ ਵਿਧਾਇਕਾਂ ਦੀ ਪੈਨਸ਼ਨ ਫਾਰਮੂਲੇ ‘ਚ ਬਦਲਾਅ ਕੀਤਾ ਜਾਵੇਗਾ। ਹੁਣ ਵਿਧਾਇਕਾਂ ਨੂੰ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ। ਵਿਧਾਇਕਾਂ ਦੀ ਪੈਨਸ਼ਨ ‘ਤੇ ਖ਼ਰਚ ਕੀਤੇ ਜਾਣ ਵਾਲੇ ਹਜ਼ਾਰਾਂ ਕਰੋੜ ਰੁਪਏ ਹੁਣ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤੇ ਜਾਣਗੇ। ਇਸ ਦੌਰਾਨ ਮਾਨ ਨੇ ਕਿਹਾ ਕਿ ਸਾਡੇ ਵਿਧਾਇਕ ਹੱਥ ਜੋੜ ਕੇ ਲੋਕਾਂ ਤੋਂ ਵੋਟ ਮੰਗਦੇ ਹਨ। ਕਈ ਰਾਜ ਨਹੀਂ ਸੇਵਾ ਦੀ ਗੱਲ ਕਹਿੰਦੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਹੁਤੇ ਵਿਧਾਇਕਾਂ ਨੂੰ ਹਾਰਣ ਤੋਂ ਬਾਅਦ ਸਾਢੇ 3 ਲੱਖ ਤੋਂ ਸਵਾ 5 ਲੱਖ ਰੁਪਏ ਤੱਕ ਦੀ ਪੈਨਸ਼ਨ ਮਿਲਦੀ ਹੈ। ਇਸ ਨਾਲ ਸਰਕਾਰੀ ਖਜ਼ਾਨੇ ’ਤੇ ਕਰੋੜਾਂ ਰੁਪਏ ਦਾ ਬੋਝ ਪੈਂਦਾ ਹੈ। ਕਈ ਅਜਿਹੇ ਆਗੂ ਵੀ ਹਨ, ਜਿਹੜੇ ਸਾਂਸਦ ਅਤੇ ਵਿਧਾਇਕ ਦੀ ਵੀ ਪੈਨਸ਼ਨ ਲੈ ਰਹੇ ਹਨ।

Comment here