ਚੰਡੀਗੜ-ਸੰਯੁਕਤ ਕਿਸਾਨ ਮੋਰਚੇ ਤੋਂ ਵਖ ਹੋ ਕੇ ਸਿਆਸੀ ਮੈਦਾਨ ਵਿਚ ਨਿਤਰਨ ਵਾਲੇ ਕਿਸਾਨ ਆਗੂ ਬਲਬੀਰ ਰਾਜੇਵਾਲ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨਾਲ ਗਠਜੋੜ ਕਰਨ ਦੇ ਰੌਂਅ ਚ ਸੀ, ਪਰ ਅਜਿਹਾ ਨਹੀਂ ਹੋ ਸਕਿਆ, ਉਹ ਉਹ ਆਪ ਸਰਕਾਰ ਤੇ ਤਿਖੇ ਹਮਲੇ ਕਰਨ ਲੱਗੇ ਹਨ। ਰਾਜੇਵਾਲ ਨੇ ਕਿਹਾ ਹੈ ਕਿ ਸੀਐਮ ਮਾਨ ਨੇ ਬੈਂਕਾਂ ਨੂੰ ਕਰਜ਼ੇ ਦੀ ਵਸੂਲੀ ਲਈ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦੀ ਖੁੱਲ੍ਹ ਦਿੱਤੀ ਹੋਈ ਹੈ। ਉਹਨਾਂ ਨੇ ਦੋਸ਼ ਲਾਇਆ ਕਿ ਪਿਛਲੇ ਦਿਨੀਂ ਜਲਾਲਾਬਾਦ ਵਿੱਚ ਧਾਰਾ 67ਏ ਤਹਿਤ ਕਾਰਵਾਈ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ। ਰਾਜੇਵਾਲ ਨੇ ਕਿਹਾ ਕਿ ਜੋ ਕੰਮ ਪਿਛਲੇ 35 ਸਾਲਾਂ ‘ਚ ਨਹੀਂ ਹੋਇਆ, ਉਹ’ਆਪ’ ਸਰਕਾਰ ਨੇ ਇੱਕ ਮਹੀਨੇ ‘ਚ ਕਰ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮਾਨ ਸਰਕਾਰ ਆਪਣਾ ਫੈਸਲਾ ਤੁਰੰਤ ਵਾਪਸ ਲਵੇ। ਕਰਜ਼ਿਆਂ ਦੀ ਵਸੂਲੀ ਲਈ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ, ਨਹੀਂ ਤਾਂ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।
Comment here