ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਮਾਲੇਰਕੋਟਲਾ ‘ਚ ‘ਆਪ’ ਕੌਂਸਲਰ ਦੀ ਹੱਤਿਆ

ਮਾਲੇਰਕੋਟਲਾ-ਪੰਜਾਬ ਵਿਚ ਹੱਤਿਆਵਾਂ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਅਪਰਾਧੀ ਬੇਖੌਫ ਆਪਣਾ ਕੰਮ ਕਰ ਰਹੇ ਹਨ ਤੇ ਪੁਲੀਸ ਮੂਕਦਰਸ਼ਕ ਬਣੀ ਹੋਈ ਹੈ। ਐਤਵਾਰ ਸਵੇਰੇ ਮਿਉਂਸਪਲ ਕੌਂਸਲਰ ਮੁਹੰਮਦ ਅਕਬਰ ਨੂੰ ਜਿਮ ‘ਚ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਵੱਲੋਂ ਘਟਨਾ ਸਥਾਨ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤ ਗਈ ਹੈ। ਕੁਝ ਅਰਸਾ ਪਹਿਲਾਂ ਮਿ੍ਤਕ ਅਕਬਰ ਮਿਉਂਸਪਲ ਕੌਂਸਲਰ ਦੇ ਵੱਡੇ ਭਰਾ ਦੀ ਵੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਅਕਬਰ ਨੇ ਕਾਂਗਰਸ ਪਾਰਟੀ ਤੋਂ ਮਿਉਂਸਪਲ ਕੌਂਸਲਰ ਦੀ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ਤਬਦੀਲੀ ਤੋਂ ਬਾਅਦ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਸਨ। ਉਨ੍ਹਾਂ ਵੱਲੋਂ ਸਮਾਜ ਲਈ ਗਏ ਕਾਰਜਾਂ ਸਦਕਾ, ਉਹ ਲੋਕਾਂ ਵਿਚ ਹਮੇਸ਼ਾ ਯਾਦ ਰੱਖੇ ਜਾਣਗੇ।

Comment here