ਸਿਆਸਤਸਿਹਤ-ਖਬਰਾਂਖਬਰਾਂ

ਮਾਸਕ ਨਾ ਲਗਾਉਣ ‘ਤੇ 500 ਰੁਪਏ ਦਾ ਚਲਾਣ

ਨਵੀਂ ਦਿੱਲੀ-ਕੋਰੋਨਾ ਦਾ ਡਰ ਇਕ ਵਾਰ ਫਿਰ ਵਾਪਸ ਆ ਗਿਆ ਹੈ। ਇਸ ਦੇ ਨਾਲ ਹੀ ਪਾਬੰਦੀਆਂ ਵੀ ਵਾਪਸ ਕਰ ਦਿੱਤੀਆਂ ਹਨ। ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿਚ ਮਾਸਕ ਲਾਜ਼ਮੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਸਰੀਰਕ ਦੂਰੀ ਦੀ ਪਾਲਣਾ ਕਰਨ, ਸੈਨੇਟਾਈਜ਼ਰ ਨਾਲ ਸਮੇਂ-ਸਮੇਂ ‘ਤੇ ਹੱਥਾਂ ਨੂੰ ਸਾਫ਼ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਮਹਾਰਾਸ਼ਟਰ ਉਨ੍ਹਾਂ ਸੂਬਿਆਂ ਵਿਚ ਸ਼ਾਮਲ ਹੈ ਜਿੱਥੇ ਸਥਿਤੀ ਸਭ ਤੋਂ ਖਰਾਬ ਹੈ। ਮਹਾਰਾਸ਼ਟਰ ਵਿਚ ਵੀ ਮੁੰਬਈ ਤੇ ਪੁਣੇ ਦੋਵਾਂ ਸ਼ਹਿਰਾਂ ਵਿਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਪੁਣੇ ਵਿਚ ਸਕਾਰਾਤਮਕਤਾ ਦਰ 18ਫੀਸਦੀ ਤਕ ਪਹੁੰਚ ਗਈ ਹੈ। ਇਸ ਤੋਂ ਬਾਅਦ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਪੁਣੇ ‘ਚ ਮਾਸਕ ਨਾ ਪਾਉਣ ਵਾਲਿਆਂ ‘ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ, ਜਦਕਿ ਥੁੱਕਣ ਵਾਲਿਆਂ ‘ਤੇ 1000 ਰੁਪਏ ਜੁਰਮਾਨਾ ਲਗਾਇਆ ਜਾਵੇਗਾ।

Comment here