ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆਮਨੋਰੰਜਨ

ਮਿਊਜ਼ੀਅਮ ’ਚ ਫ਼ਿਲਮ ‘ਕਾਲੀ’ ਦੇ ਪੋਸਟਰ ’ਤੇ ਮਚਿਆ ਬਵਾਲ

ਸਰੀ-ਕੈਨੇਡਾ ’ਚ ਭਾਰਤੀ ਹਾਈ ਕਮਿਸ਼ਨ ਨੇ ਆਗਾ ਖ਼ਾਨ ਮਿਊਜ਼ੀਅਮ ’ਚ ਪ੍ਰਦਰਸ਼ਿਤ ਇਕ ਡਾਕੂਮੈਂਟਰੀ ਫ਼ਿਲਮ ‘ਕਾਲੀ’ ਦੇ ਪੋਸਟਰ ’ਤੇ ਵਿਵਾਦ ਤੋਂ ਬਾਅਦ ਪ੍ਰਬੰਧਕਾਂ ਤੋਂ ਸਾਰੀ ਭੜਕਾਊ ਸਮੱਗਰੀ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਆਗਾ ਖ਼ਾਨ ਮਿਊਜ਼ੀਅਮ ’ਚ ਲੱਗਾ ਇਹ ਪੋਸਟਰ ਫ਼ਿਲਮ ਨਿਰਮਾਤਾ ਲੀਨਾ ਮਣੀਮੇਕਲਈ ਵਲੋਂ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਪੋਸਟਰ ’ਚ ਦੇਵੀ ਕਾਲੀ ਦੇ ਰੂਪ ’ਚ ਤਿਆਰ ਇਕ ਮਹਿਲਾ ਨੂੰ ਸਿਗਰੇਟ ਪੀਂਦੇ ਦਿਖਾਇਆ ਗਿਆ ਹੈ।
ਇਕ ਬਿਆਨ ’ਚ ਹਾਈ ਕਮਿਸ਼ਨ ਨੇ ਕਿਹਾ ਕਿ ਉਨ੍ਹਾਂ ਨੂੰ ਕੈਨੇਡਾ ’ਚ ਹਿੰਦੂ ਭਾਈਚਾਰੇ ਦੇ ਨੇਤਾਵਾਂ ਤੋਂ ਆਗਾ ਖ਼ਾਨ ’ਚ ‘ਅੰਡਰ ਦਿ ਟੈਂਟ’ ਯੋਜਨਾ ਦੇ ਹਿੱਸੇ ਦੇ ਰੂਪ ’ਚ ਪ੍ਰਦਰਸ਼ਿਤ ਇਕ ਫ਼ਿਲਮ ਦੇ ਪੋਸਟਰ ’ਤੇ ਹਿੰਦੂ ਦੇਵਤਾਵਾਂ ਦੇ ਅਪਮਾਨਜਨਕ ਚਿੱਤਰਣ ਬਾਰੇ ਸ਼ਿਕਾਇਤਾਂ ਮਿਲੀਆਂ ਹਨ।
ਉਨ੍ਹਾਂ ਕਿਹਾ ਕਿ ਕਈ ਹਿੰਦੂ ਭਾਈਚਾਰਕ ਸੰਗਠਨਾਂ ਵਲੋਂ ਕਾਰਵਾਈ ਦੀ ਮੰਗ ਤੋਂ ਬਾਅਦ ਭਾਰਤੀ ਹਾਈ ਕਮਿਸ਼ਨ ਨੇ ਕੈਨੇਡਾ ’ਚ ਅਧਿਕਾਰੀਆਂ ਨਾਲ ਸੰਪਰਕ ਤੋਂ ਬਾਅਦ ਪ੍ਰੋਗਰਾਮ ਦੇ ਪ੍ਰਬਧੰਕਾਂ ਨੂੰ ਅਜਿਹੀ ਸਾਰੀ ਭੜਕਾਊ ਸਮੱਗਰੀ ਨੂੰ ਹਟਾਉਣ ਦੀ ਬੇਨਤੀ ਕੀਤੀ ਹੈ। ਇਸ ’ਤੇ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਭਾਰਤੀ ਹਾਈ ਕਮਿਸ਼ਨ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।

Comment here