ਸਿਆਸਤਖਬਰਾਂਚਲੰਤ ਮਾਮਲੇ

ਮਿੱਤਰਾਂ ਚ ਖੜਕ ਪਈ….

ਚੰਡੀਗੜ੍ਹ ‘ਚ ਧਰਨੇ ਦੌਰਾਨ ਆਪਸ ’ਚ ਭਿੜੇ ਕਾਂਗਰਸੀ ਆਗੂ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਚੱਲ ਰਿਹਾ ਹੈ। ਜਿਸ ਦੌਰਾਨ ਕਰ ਰਹੇ ਕਾਂਗਰਸੀ ਆਗੂ ਆਪਸ ਵਿੱਚ ਹੀ ਉਲਝਦੇ ਨਜ਼ਰ ਆਏ। ਨਵਜੋਤ ਸਿੰਘ ਸਿੱਧੂ ਆਪਣੀ ਹੀ ਪਾਰਟੀ ਦੇ ਆਗੂਆਂ ਨੂੰ ਘੇਰਦਿਆਂ ਕਿਹਾ ਕਿ ਉਹ ਲੁੱਟ ਕਰਨ ਵਾਲਿਆਂ ਦਾ ਨਾਂ ਨਹੀਂ ਲੈਣਗੇ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਨਿਸ਼ਾਨਾ ਸਾਧ ਰਹੇ ਹਨ। ਦਰਅਸਲ, ਨਵਜੋਤ ਸਿੰਘ ਸਿੱਧੂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੋਈ ਕਰਾਰੀ ਹਾਰ ਦਾ ਜ਼ਿੰਮੇਵਾਰ ਚੰਨੀ ਨੂੰ ਠਹਿਰਾਇਆ ਹੈ। ਸਿੱਧੂ ਵੱਲੋਂ ਲੁੱਟਖੋਹ ਦੀ ਗੱਲ ਕਰਨ ਤੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਢਿੱਲੋਂ ਹਮਲਾਵਰ ਹੋ ਗਏ। ਢਿੱਲੋਂ ਨੇ ਕਿਹਾ ਕਿ ਤੁਸੀਂ ਉਨ੍ਹਾਂ ਦਾ ਨਾਂ ਕਿਉਂ ਨਹੀਂ ਲੈਂਦੇਤੁਹਾਨੂੰ ਉਨ੍ਹਾਂ ਦਾ ਨਾਂ ਲੈਣਾ ਹੀ ਪਵੇਗਾ। ਇਸਤੋਂ ਬਾਅਦ ਕਾਫੀ ਹੰਗਾਮਾ ਹੋਣ ਬਾਅਦ ਧਰਨਾ ਸਮਾਪਤ ਹੋ ਗਿਆ। ਇਸ ਵਿਵਾਦ ਬਾਰੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਦਾ ਕੋਈ ਆਧਾਰ ਨਹੀਂ ਹੈਉਹ ਪਾਰਟੀ ਦਾ ਮਾਣ ਵਧਾ ਰਹੇ ਹਨ। ਵਿਵਾਦ ਬਾਰੇ ਗੱਲਬਾਤ ਕਰਦੇਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਕਾਂਗਰਸ ਦੀ ਇੰਨੀ ਵੱਡੀ ਹਾਰ ਦੇ ਬਾਵਜੂਦ ਉਸ ਨੂੰ ਸਮਝ ਨਹੀਂ ਆਈ। ਕਾਂਗਰਸ ਦਾ ਧਰਨਾ ਅਨੁਸ਼ਾਸਨਹੀਣਤਾ ਕਾਰਨ ਅਸਫ਼ਲ ਰਿਹਾ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੁਝ ਆਗੂਆਂ ਨੇ ਕਾਂਗਰਸ ਦਾ ਤਮਾਸ਼ਾ ਬਣਾਇਆ ਹੋਇਆ ਹੈ। ਧਰਨੇ ਨੂੰ ਸੰਬੋਧਨ ਕਰਨ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਮਾਨਦਾਰ ਸਾਥੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਭਾਸ਼ਣ ਦੇਣ ਨਾਲ ਕੁਝ ਨਹੀਂ ਮਿਲੇਗਾ। ਮਜ਼ਦੂਰ ਦੀ ਬਾਂਹ ਫੜਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਹਮੇਸ਼ਾ ਇਮਾਨਦਾਰ ਆਦਮੀ ਦੇ ਨਾਲ ਖੜਾਗਾ ਨਾ ਕਿ ਬੇਇਮਾਨ ਨਾਲ। ਉਸ ਨੇ ਕਿਹਾ ਮੈਨੂੰ ਗਾਲ੍ਹਾਂ ਕੱਢੋ ਪਰ ਤੁਸੀਂ ਆਪਣਾ ਜਲੂਸ ਕਿਉਂ ਕੱਢ ਰਹੇ ਹੋ। ਉਨ੍ਹਾਂ ਕਿਹਾ ਕਿ ਉਹ ਕਿਸੇ ਦਾ ਨਾਂ ਨਹੀਂ ਲੈਣਗੇ। ਇਸ ਵਿੱਚ ਬਰਿੰਦਰ ਢਿੱਲੋਂ ਨੇ ਨਾਂ ਲੈਣ ਦੀ ਗੱਲ ਕਹੀ ਤਾਂ ਮਾਮਲਾ ਭਖ ਗਿਆ।

Comment here