ਅਪਰਾਧਸਿਆਸਤਖਬਰਾਂ

ਮੁਕਾਬਲੇ ‘ਚ ਮਾਰਿਆ ਗਿਆ ਲਕਸ਼ਰ ਦਾ ਅੱਤਵਾਦੀ

ਜੰਮੂ-ਕਸ਼ਮੀਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ ‘ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਓਵੈਸ ਰਾਜਾ ਮਾਰਿਆ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਮਾਰੇ ਗਏ ਲਸ਼ਕਰ ਦੇ ਅੱਤਵਾਦੀ ਦੀ ਪਛਾਣ ਸੁਭਾਨਪੋਰਾ ਬਿਜਬੇਹਾੜਾ ਦੇ ਰਹਿਣ ਵਾਲੇ ਵਜੋਂ ਹੋਈ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਓਵੈਸ ਪਿਛਲੇ ਤਿੰਨ ਮਹੀਨਿਆਂ ਤੋਂ ਆਪਣੇ ਘਰੋਂ ਲਾਪਤਾ ਸੀ। ਉਸ ਦੀ ਕਾਫੀ ਸਮੇਂ ਤੋਂ ਭਾਲ ਕੀਤੀ ਜਾ ਰਹੀ ਸੀ। ਉਸ ਦਾ ਪਰਿਵਾਰ ਅਤੇ ਪੁਲਿਸ ਪਿਛਲੇ ਤਿੰਨ ਮਹੀਨਿਆਂ ਤੋਂ ਉਸ ਦੀ ਭਾਲ ਕਰ ਰਹੀ ਸੀ। ਉਹ ਆਪਣੇ ਘਰ ਤੋਂ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ ਸੀ। ਖੁਫੀਆ ਸੂਚਨਾ ਮਿਲਣ ਤੋਂ ਬਾਅਦ ਜਦੋਂ ਸੁਰੱਖਿਆ ਬਲ ਅੱਤਵਾਦੀਆਂ ਦੇ ਲੁਕੇ ਹੋਏ ਟਿਕਾਣੇ ‘ਤੇ ਪਹੁੰਚੇ ਤਾਂ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਲਸ਼ਕਰ ਦਾ ਅੱਤਵਾਦੀ ਮਾਰਿਆ ਗਿਆ। ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਸੇ ਵਿਅਕਤੀ ਦੀ ਪਛਾਣ ਕੀਤੀ ਜੋ ਤਿੰਨ ਮਹੀਨੇ ਪਹਿਲਾਂ ਆਪਣੇ ਘਰੋਂ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਿਆ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਓਵੈਸ ਰਾਜਾ ਘਰ ਛੱਡ ਕੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ‘ਚ ਸ਼ਾਮਲ ਹੋ ਗਿਆ ਸੀ। ਇਸ ਦੇ ਨਾਲ ਹੀ ਪੁਲਸ ਸੂਤਰਾਂ ਦੀ ਮੰਨੀਏ ਤਾਂ ਅਵੰਤੀਪੋਰਾ ‘ਚ ਤਿੰਨ ਅੱਤਵਾਦੀ ਲੁਕੇ ਹੋਏ ਸੀ ਪਰ ਓਵੈਸ ਦੇ ਮਾਰੇ ਜਾਣ ਤੋਂ ਬਾਅਦ ਉਹ ਉਥੋਂ ਫਰਾਰ ਹੋ ਗਏ। ਫਿਲਹਾਲ ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਤਿੰਨ ਵੱਖ-ਵੱਖ ਮੁਠਭੇੜਾਂ ‘ਚ ਚਾਰ ਅੱਤਵਾਦੀ ਮਾਰੇ ਗਏ ਸਨ। ਜਦਕਿ ਅੱਤਵਾਦੀ ਨੂੰ ਖਿਰਫਤਾਰ ਕਰ ਲਿਆ ਗਿਆ।

Comment here