ਸਾਹਿਤਕ ਸੱਥਖਬਰਾਂਚਲੰਤ ਮਾਮਲੇ

ਮੁਰਗੀਆਂ ਬੱਕਰੀਆਂ ਦੇ ਮੁਆਵਜ਼ੇ ਨੂੰ ਲੈਕੇ ਸੁਖਪਾਲ ਨੇ ਘੇਰੇ ਮਾਨ

ਚੰਡੀਗੜ੍ਹ-ਪੰਜਾਬ ਵਿੱਚ ਹੜ੍ਹਾਂ ਅਤੇ ਮੀਂਹ ਕਾਰਨ ਲਗਾਤਾਰ ਨੁਕਸਾਨ ਹੋ ਰਿਹਾ ਹੈ ਅਤੇ ਕਿਸਾਨ ਵੀ ਲਗਾਤਾਰ ਸੂਬਾ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਕਈ ਥਾਵਾਂ ਉੱਤੇ ਧਰਨੇ ਪ੍ਰਦਰਸ਼ਨ ਕਰ ਰਹੀਆਂ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਹੜ੍ਹ ਪੀੜਤ ਲੋਕਾਂ ਅਤੇ ਕਿਸਾਨਾਂ ਲਈ ਸਰਕਾਰ ਤੋਂ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮੰਗਿਆ ਹੈ। ਕਿਸਾਨ ਕਹਿ ਰਹੇ ਹਨ ਕਿ ਸਰਕਾਰ ਸਿਰਫ 6800 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਲੋਕਾਂ ਨੂੰ ਮੁਆਵਜ਼ਾ ਵੰਡ ਰਹੀ ਹੈ। ਇਸੇ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਸਰਕਾਰ ਉੱਤੇ ਟਵੀਟ ਕੀਤਾ ਹੈ।
ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕੀਤਾ ਹੈ ਕਿ ਮੁਰਗ਼ੀਆਂ ਬੱਕਰੀਆਂ ਦੇ ਪੈਸੇ ਦੇਣ ਵਾਲਾ ਭਗਵੰਤ ਮਾਨ ਹੁਣ ਇੱਕ ਏਕੜ ਫਸਲ ਦੇ ਨੁਕਸਾਨ ਦਾ 6800 ਰੁਪਏ ਦੇਣ ਉੱਪਰ ਆ ਡਿਗਿਆ ਹੈ। ਖਹਿਰਾ ਨੇ ਲਿਖਿਆ ਹੈ ਕਿ ਇਸ ਵਿੱਚੋਂ ਵੀ ਮਾਲ ਅਫਸਰ ਪੈਸੇ ਖਾ ਰਹੇ ਹਨ। ਖਹਿਰਾ ਨੇ ਸਵਾਲ ਕੀਤਾ ਹੈ ਕਿ ਕੀ ਇਹ ਹੈ ਤੁਹਾਡਾ ਫਰਜੀ ਬਦਲਾਉ। ਇਹ ਵੀ ਯਾਦ ਰਹੇ ਕਿ ਕਿਸਾਨਾਂ ਦੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਕਿਸਾਨ ਅਤੇ ਕਾਂਗਰਸ ਪਾਰਟੀ ਸਰਕਾਰ ਤੋਂ ਮੁਆਵਜ਼ਾ ਮੰਗ ਰਹੀ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਦਾਅਵਾ ਕੀਤਾ ਸੀ ਕਿ ਉਹ ਕਿਸਾਨ ਜਥੇਬੰਦੀਆਂ ਦੇ ਨਾਲ ਖਲੋਤੇ ਹਨ। ਉਨ੍ਹਾਂ ਵੱਲੋਂ ਕਿਸਾਨਾਂ ਦੀ ਹਮਾਇਤ ਲਈ ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਪ੍ਰਦਰਸ਼ਨ ਦੌਰਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲੋਕ 2024 ਵਿੱਚ ਸਰਕਾਰ ਨਾਲ ਆਪਣਾ ਹਿਸਾਬ ਬਰਾਬਰ ਕਰ ਲੈਣਗੇ।

Comment here