ਸਿਆਸਤਖਬਰਾਂ

ਮੁਹੰਮਦ ਮੁਸਤਫ਼ਾ ਨੇ ਕੈਪਟਨ ’ਤੇ ਲਗਾਏ ਗੰਭੀਰ ਦੋਸ਼

ਚੰਡੀਗੜ੍ਹ-ਨਵਜੋਤ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ ਨੇ ਇਕ ਟਵੀਟ ਕਰਦਿਆਂ, ਜਿਸ ਵਿਚ ਉਨ੍ਹਾਂ ਬਕਾਇਦਾ ਤਾਰੀਖਾਂ ਪਾ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਏ ਹਨ ਕਿ ਇਨ੍ਹਾਂ ਤਾਰੀਖਾਂ ਨੂੰ ਕੈਪਟਨ ਨੇ ਆਪਣੇ ਸਲਾਹਕਾਰ ਸੰਦੀਪ ਸੰਧੂ ਅਤੇ ਸਾਬਕਾ ਖੇਡ ਮੰਤਰੀ ਤੋਂ ਅਤੇ ਕਦੇ ਉਨ੍ਹਾਂ ਦੇ ਪੁੱਤਰ ਰਾਹੀਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਨੂੰ ਧਮਕੀਆਂ ਦਿੱਤੀਆਂ ਸਨ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਈ ਵਾਰ ਮੈਨੂੰ ਧਮਕਾਇਆ ਹੈ, ਇਥੋਂ ਤਕ ਪੁੱਠਾ ਟੰਗਣ ਅਤੇ ਸੜਕ ’ਤੇ ਘੜੀਸਣ ਤੱਕ ਦੀਆਂ ਧਮਕੀਆਂ ਦਿੱਤੀਆਂ ਹਨ। ਮੁਸਤਫਾ ਨੇ ਕਿਹਾ ਕਿ 19 ਮਾਰਚ 2021 ਨੂੰ ਸਾਬਕਾ ਖੇਡ ਮੰਤਰੀ ਰਾਣਾ ਸੋਢੀ ਜਿਹੜੇ ਕੈਪਟਨ ਅਮਰਿੰਦਰ ਸਿੰਘਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ ਨੇ ਰਜ਼ੀਆ ਸੁਲਤਾਨਾ ਨੂੰ ਇਕ ਧਮਕੀ ਦਿੱਤੀ ਕਿ ਮੁਸਤਫਾ ਨੂੰ ਕਹੋ ਕਿ ਉਹ ਲਾਈਨ ’ਤੇ ਰਹਿਣ ਨਹੀਂ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ। ਜਿਹੜੇ ਨਾ ਭੁੱਲਣਯੋਗ ਹੋਣਗੇ।

Comment here