ਇਸਲਾਮਾਬਾਦ-ਭਾਰਤੀ ਜਨਤਾ ਪਾਰਟੀ ਦੇ ਦੋ ਸਾਬਕਾ ਨੇਤਾਵਾਂ ਵੱਲੋਂ ਪੈਗੰਬਰ ਮੁਹੰਮਦ ਖਿਲਾਫ ਕੀਤੀ ਗਈ ਵਿਵਾਦਤ ਟਿੱਪਣੀ ਖਿਲਾਫ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਹਜ਼ਾਰਾਂ ਮੁਸਲਮਾਨਾਂ ਨੇ ਪ੍ਰਦਰਸ਼ਨ ਕੀਤਾ। ਸੱਜੇ-ਪੱਖੀ ਜਮਾਤ-ਏ-ਇਸਲਾਮੀ ਦੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਜਦੋਂ ਉਨ੍ਹਾਂ ਨੂੰ ਉੱਚ ਸੁਰੱਖਿਆ ਵਾਲੇ ਡਿਪਲੋਮੈਟਿਕ ਐਨਕਲੇਵ ਵਿੱਚ ਸਥਿਤ ਭਾਰਤੀ ਹਾਈ ਕਮਿਸ਼ਨ ਵੱਲ ਵਧਣ ਤੋਂ ਰੋਕਿਆ ਗਿਆ।
ਪੁਲਿਸ ਨੇ ਕਿਹਾ ਕਿ ਝੜਪ ਵਿੱਚ ਕਿਸੇ ਨੂੰ ਸੱਟ ਨਹੀਂ ਲੱਗੀ ਅਤੇ ਨਾ ਹੀ ਕੋਈ ਗ੍ਰਿਫਤਾਰੀ ਹੋਈ ਹੈ।ਉਸਨੇ ਕਿਹਾ ਕਿ ਡਿਪਲੋਮੈਟਿਕ ਐਨਕਲੇਵ ਵਿੱਚ ਦਾਖਲ ਹੋਣ ਲਈ ਪੁਲਿਸ ਦੀ ਘੇਰਾਬੰਦੀ ਨੂੰ ਤੋੜਨ ਵਿੱਚ ਅਸਫਲ ਰਹਿਣ ਤੋਂ ਬਾਅਦ ਪ੍ਰਦਰਸ਼ਨਕਾਰੀ ਖਿੰਡ ਗਏ।
ਜਮੀਅਤ ਉਲੇਮਾ-ਏ-ਇਸਲਾਮ ਫਜ਼ਲ (ਜੇਯੂਆਈਐਫ) ਦੇ ਮੁਖੀ ਮੌਲਾਨਾ ਫਜ਼ਲ-ਉਰ-ਰਹਿਮਾਨ ਨੇ 10 ਜੂਨ ਨੂੰ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ।
ਭਾਜਪਾ ਨੇ 5 ਜੂਨ ਨੂੰ ਨੂਪੁਰ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਨਵੀਨ ਕੁਮਾਰ ਜਿੰਦਲ ਦੀ ਪੈਗੰਬਰ ‘ਤੇ ਕੀਤੀ ਟਿੱਪਣੀ ‘ਤੇ ਮੁਸਲਿਮ ਦੇਸ਼ਾਂ ਦੀਆਂ ਤਿੱਖੀਆਂ ਪ੍ਰਤੀਕਿਰਿਆਵਾਂ ਤੋਂ ਬਾਅਦ ਪਾਰਟੀ ‘ਚੋਂ ਕੱਢ ਦਿੱਤਾ ਸੀ। ਭਾਰਤ ਨੇ ਕਿਹਾ ਹੈ ਕਿ ਇਹ ਟਿੱਪਣੀ ਸਰਕਾਰ ਦੇ ਵਿਚਾਰਾਂ ਨੂੰ ਨਹੀਂ ਦਰਸਾਉਂਦੀ ਹੈ।
Comment here