ਖਬਰਾਂ

ਮੁੰਬਈ ਦੀ 20 ਮੰਜ਼ਿਲਾ ਇਮਾਰਤ  ਅੱਗ ਦੀ ਲਪੇਟ ਚ ਆਈ, ਕਈ ਮੌਤਾਂ

ਮੁੰਬਈ- ਅੱਜ ਮੁੰਬਈ ਵਿੱਚ ਭਿਆਨਕ ਹਾਦਸਾ ਵਾਪਰਿਆ, ਇੱਥੇ ਤਾਰਦੇਓ  ‘ਚ ਭਾਟੀਆ ਹਸਪਤਾਲ ਨੇੜੇ ਸਥਿਤ 20 ਮੰਜ਼ਿਲਾ ਕਮਲਾ ਇਮਾਰਤ  ‘ਚ  ਸਵੇਰੇ 7.30 ਵਜੇ ਅੱਗ ਲੱਗ ਗਈ। ਇਸ ਹਾਦਸੇ ਵਿੱਚ 7 ਲੋਕਾਂ ਦੀ ਦਰਦਨਾਕ ਮੌਤ ਹੋ ਗਈ  ਅਤੇ 15 ਹਸਪਤਾਲ ਵਿੱਚ ਭਰਤੀ ਹਨ। ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਮੁੰਬਈ ਦੀ ਮੇਅਰ ਕਿਸ਼ੋਰੀ ਪੇਡਨੇਕਰ ਨੇ ਕਿਹਾ ਕਿ ਛੇ ਬਜ਼ੁਰਗ ਜਿਨ੍ਹਾਂ ਨੂੰ ਆਕਸੀਜਨ ਸਹਾਇਤਾ ਪ੍ਰਣਾਲੀ ਦੀ ਲੋੜ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਮੌਕੇ ‘ਤੇ ਪੰਜ ਐਂਬੂਲੈਂਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਧੂੰਆਂ ਬਹੁਤ ਜ਼ਿਆਦਾ ਹੈ। ਸਾਰੇ ਲੋਕ ਬਚ ਗਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਇਮਾਰਤ ਦੀ 18ਵੀਂ ਮੰਜ਼ਿਲ ਤੋਂ ਸ਼ੁਰੂ ਹੋਈ ਅਤੇ ਹੌਲੀ-ਹੌਲੀ ਇਹ ਫੈਲ ਗਈ। ਕੁਝ ਦਿਨ ਪਹਿਲਾਂ ਹੀ ਮੁੰਬਈ ਦੇ ਘਾਟਕੋਪਰ ਇਲਾਕੇ ‘ਚ ਅੱਗ ਲੱਗਣ ਦੀ ਖਬਰ ਆਈ ਸੀ। ਇੱਥੇ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗ ਗਈ ਸੀ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਉੱਚੀਆਂ-ਉੱਚੀਆਂ ਉੱਠਣ ਲੱਗੀਆਂ। ਪੂਰੇ ਅਸਮਾਨ ਵਿੱਚ ਧੂੰਏਂ ਦਾ ਗੁਬਾਰ ਫੈਲ ਗਿਆ ਸੀ। ਅੱਗ ਨਾਲ ਕਈ ਝੁੱਗੀਆਂ ਵੀ ਸੜ ਕੇ ਸੁਆਹ ਹੋ ਗਈਆਂ। ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਹੋ ਗਈ ਹੈ।

Comment here