ਸਿਆਸਤਖਬਰਾਂਚਲੰਤ ਮਾਮਲੇ

ਮੁੱਖ ਮੰਤਰੀ ਚੰਨੀ ਦੀ ਰਾਤਾਂ ਦੀ ਨੀਂਦ ਉੱਡੀ:ਕੇਜਰੀਵਾਲ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੀਐੱਮ ਚਿਹਰਾ ਸ. ਭਗਵੰਤ ਮਾਨ ਨੇ ਕੱਲ੍ਹ ਅੰਮ੍ਰਿਤਸਰ ਵਿੱਚ ਵਿਸ਼ਾਨ ਰੈਲੀ ਕੱਢੀ। ਇਸਤੋਂ ਬਾਅਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਤਾਅਨਾ ਮਾਰਦੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹੁਣ ਰਾਤਾਂ ਦੀ ਨੀਂਦ ਉੱਡ ਗਈ ਹੈ। ਉਨ੍ਹਾਂ ਨੂੰ ਸੁਪਨੇ ‘ਚ ਮੈਂ ਹੀ ਨਜ਼ਰ ਆਉਂਦਾ ਹਾਂ। ਉਨ੍ਹਾਂ ਕਿਹਾ ਕਿ ‘ਆਪ’ ਦੀ ਮਜਬੂਤੀ ਦੇਖ ਕੇ ਸਾਰੀਆਂ ਪਾਰਟੀਆਂ ਇੱਕ ਹੋ ਗਈਆਂ ਹਨ। ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਆਉਂਦੇ ਹਨ ਤਾਂ ਉਹ ਕੇਜਰੀਵਾਲ ਨੂੰ ਗਾਲ੍ਹਾਂ ਕੱਢਦੇ ਹਨ, ਜਦੋਂ ਪ੍ਰਿਅੰਕਾ ਗਾਂਧੀ ਪੰਜਾਬ ਆਉਂਦੀ ਹੈ ਤਾਂ ਉਹ ਕੇਜਰੀਵਾਲ ਨੂੰ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਜਰੀਵਾਲ ਤੇ ਭਗਵੰਤ ਮਾਨ ਖਿਲਾਫ ਬੋਲਦੇ ਹਨ, ਪਰ ਇਨ੍ਹਾਂ ਵਿੱਚੋਂ ਕਿਸੇ ਵੀ ਆਗੂ ਨੇ ਸੁਖਬੀਰ ਬਾਦਲ ਖਿਲਾਫ਼ ਕੁਝ ਨਹੀਂ ਬੋਲਿਆ। ਉਨ੍ਹਾਂ ਕਿਹਾ ਕਿ ਇਸਤੋਂ ਸਾਫ਼ ਜ਼ਹਿਰ ਹੁੰਦਾ ਹੈ ਕਿ ਸਾਰੀਆਂ ਪਾਰਟੀਆਂ ਮਿਲ ਗਈਆਂ ਹਨ ਅਤੇ ਉਹ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਨਣ ਲਈ ਜੋਰ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ‘ਚ ਨਾਕਾਮ ਰਹੀ ਹੈ। ਪਿਛਲੇ ਕਈ ਮਹੀਨਿਆਂ ‘ਚ ਬੇਅਦਬੀ, ਬੰਬ ਧਮਾਕੇ ਵਰਗੀਆਂ ਵੱਡੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਨੂੰ ਲੈ ਕੇ ਜੋ ਢਿੱਲ ਦਿਖਾਈ ਦਿੱਤੀ ਉਸਦੀ ਜ਼ਿੰਮੇਵਾਰ ਵੀ ਪੰਜਾਬ ਸਰਕਾਰ ਹੈ।

Comment here