ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਮੁੱਖ ਮੰਤਰੀ ਚੰਨੀ ਦੇ ਭਾਣਜੇ ਹਨੀ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ

ਜਲੰਧਰ : ਪੰਜਾਬ ਵੋਟਾਂ ਤੋਂ ਪਹਿਲਾਂ ਈਡੀ ਨੇ ਬੜੀ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਹਨੀ ਨੂੰ ਜਲੰਧਰ ’ਚ ਗ੍ਰਿਫ਼ਤਾਰ ਕੀਤਾ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸਵੇਰ ਤੋਂ ਈਡੀ ਦੇ ਜਲੰਧਰ ਸਥਿਤ ਜ਼ੋਨ ਦਫ਼ਤਰ ਵਿੱਚ ਉਸ ਨਾਲ ਪੁੱਛਗਿੱਛ ਚਲ ਰਹੀ ਸੀ। ਕੋਈ ਸੰਤੁਸ਼ਟ ਜਵਾਬ ਨਾ ਮਿਲਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਨੂੰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨਵਾਂਸ਼ਹਿਰ ‘ਚ 2018 ‘ਚ ਦਰਜ ਹੋਏ ਮਾਮਲੇ ਨੂੰ ਨਕਦੀ ਬਰਾਮਦਗੀ ਦੇ ਮਾਮਲੇ ਨਾਲ ਵੀ ਜੋੜਿਆ ਹੈ। ਉਥੇ ਹੀ ਹਨੀ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਕਾਂਗਰਸ ਅਤੇ ਸੀਐੱਮ ਚਰਨਜੀਤ ਸਿੰਘ ਚੰਨੀ ਖਿਲਾਫ ਵੀ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਸ਼ੁੱਕਰਵਾਰ ਦੁਪਹਿਰ 12 ਵਜੇ ਦੇ ਕਰੀਬ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਗ੍ਰੀਨ ਮਾਡਲ ਟਾਊਨ ਸਥਿਤ ਈਡੀ ਦੇ ਦਫ਼ਤਰ ਪਹੁੰਚ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜਲੰਧਰ ਪੱਛਮੀ ਤੋਂ ਪਾਰਟੀ ਦੀ ਉਮੀਦਵਾਰ ਸ਼ੀਤਲ ਅੰਗੁਰਾਲ ਵੀ ਉਥੇ ਪਹੁੰਚ ਗਈ ਹੈ। ‘ਆਪ’ ਵਰਕਰਾਂ ਨੇ ਈਡੀ ਦਫ਼ਤਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ। ਉਥੇ ਹੀ ਅਕਾਲੀ ਆਗੂ ਮਜੀਠਿਆ ਨੇ ਇਸਨੂੰ ਬੇਅਦ ਸ਼ਰਮਨਾਕ ਆਖਿਆ।

Comment here