ਸਿਆਸਤਖਬਰਾਂਚਲੰਤ ਮਾਮਲੇ

ਮੁੱਖ ਮੰਤਰੀ ਵਜੋਂ ਚੰਨੀ ਕਾਂਗਰਸੀ ਸਮਰਥਕਾਂ ਦੀ ਪਹਿਲੀ ਪਸੰਦ!!

ਚੰਡੀਗੜ੍ਹ- ਬੀਤੇ ਦਿਨ ਪੰਜਾਬ ਵਿੱਚ ਕਾਂਗਰਸ ਲਈ ਚੋਣ ਪ੍ਰਚਾਰ ਦਾ ਆਗਾਜ਼ ਕਰਨ ਰਾਹੁਲ ਗਾਂਧੀ ਆਏ ਸਨ ਤਾਂ ਉਹਨਾਂ ਦੇ ਸਾਹਮਣੇ ਵੀ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨ ਦਾ ਮੁੱਦਾ ਉੱਠਿਆ। ਇਸ ਦਰਮਿਆਨ ਕਿਹਾ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ  ਸੂਬੇ ‘ਚ ਪਾਰਟੀ ਦੇ ਮੁੱਖ ਮੰਤਰੀ ਹੋਣਗੇ। ਮੁੱਖ ਮੰਤਰੀ ਉਮੀਦਵਾਰ ਦੇ ਐਲਾਨ ਨੂੰ ਲੈ ਕੇ ਕਾਫੀ ਸਮੇਂ ਤੋਂ ਬਿਆਨਬਾਜ਼ੀ ਚੱਲ ਰਹੀ ਸੀ। ਦੋਵੇਂ ਆਗੂ ਉਮੀਦਵਾਰ ਦੇ ਨਾਂਅ ਦਾ ਐਲਾਨ ਕਰਨ ਦੀ ਗੱਲ ਕਰ ਰਹੇ ਸਨ। ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪਾਰਟੀ ਨੇ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ  ਬਣਾਇਆ ਸੀ। ਕਾਂਗਰਸੀ ਨੇਤਾਵਾਂ ਨੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਕਿ ਚੰਨੀ ਦਾ ਨਾਂ ਸੀਐੱਮ ਵਜੋਂ ਅੱਗੇ ਰੱਖਿਆ ਜਾ ਰਿਹਾ ਹੈ। ਨਾਲ ਹੀ ਪਾਰਟੀ ਦੇ ਅੰਦਰੂਨੀ ਸਰਵੇਖਣ ਵਿੱਚ ਚੰਨੀ ਦਾ ਨਾਂ ਵੀ ਉੱਚਾ ਚੱਲ ਰਿਹਾ ਸੀ। ਇਸ ਤੋਂ ਇਲਾਵਾ ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਚੰਨੀ ਦਾ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨਾਲ ਵੀ ਮੁਕਾਬਲਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੀਐਮ ਚੰਨੀ ਲਗਾਤਾਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੀਐਮ ਉਮੀਦਵਾਰ ਦਾ ਐਲਾਨ ਕਰਨ ਦੀ ਅਪੀਲ ਕਰ ਰਹੇ ਸਨ, ਜਿਸ ‘ਤੇ ਗਾਂਧੀ ਨੇ ਕੱਲ ਕਿਹਾ ਸੀ ਕਿ ਪਾਰਟੀ ਵਰਕਰ ਮੁੱਖ ਮੰਤਰੀ ਦਾ ਚਿਹਰਾ ਤੈਅ ਕਰਨਗੇ। ਜਲੰਧਰ ਵਿੱਚ ਇੱਕ ਵਰਚੁਅਲ ਰੈਲੀ ਦੌਰਾਨ ਉਨ੍ਹਾਂ ਕਿਹਾ, ‘ਅਸੀਂ ਕਾਰ ਵਿੱਚ ਚਰਚਾ ਕੀਤੀ ਹੈ ਕਿ ਪੰਜਾਬ ਨੂੰ ਅੱਗੇ ਕੌਣ ਲੈ ਕੇ ਜਾਵੇਗਾ। ਮੀਡੀਆ ਵਾਲੇ ਇਸ ਨੂੰ ਸੀਐਮ ਉਮੀਦਵਾਰ ਕਹਿ ਰਹੇ ਹਨ। ਚੰਨੀ ਜੀ ਅਤੇ ਸਿੱਧੂ ਜੀ ਨੇ ਮੈਨੂੰ ਦੱਸਿਆ ਹੈ ਕਿ ਪੰਜਾਬ ਦੇ ਸਾਹਮਣੇ ਸਭ ਤੋਂ ਅਹਿਮ ਸਵਾਲ ਇਹ ਹੈ ਕਿ ਕਾਂਗਰਸ ਦੀ ਅਗਵਾਈ ਕੌਣ ਕਰੇਗਾ। ਮੌਜੂਦਾ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਵਿਚਾਲੇ ਤਣਾਅ ਦੀਆਂ ਖਬਰਾਂ ਹਨ। ਹਾਲਾਂਕਿ, ਸਿੱਧੂ ਅਤੇ ਚੰਨੀ ਨੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਇੱਕ ਦੂਜੇ ਨੂੰ ਗਲੇ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਵਿੱਚ ਕੋਈ ਝਗੜਾ ਨਹੀਂ ਹੈ। ਚੰਨੀ ਨੇ ਕਿਹਾ, ‘ਲੋਕ ਕਹਿੰਦੇ ਹਨ ਕਿ ਸਾਡੇ ‘ਚ ਝਗੜਾ ਹੈ। ਰਾਹੁਲ ਗਾਂਧੀ ਜੀ ਪੰਜਾਬ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਦਿਓ, ਅਸੀਂ ਇਕੱਠੇ ਖੜ੍ਹੇ ਹੋਵਾਂਗੇ।”  ਚੰਨੀ ਅਤੇ ਸਿੱਧੂ ਦੋਵਾਂ ਨੇ ਭਰੋਸਾ ਦਿੱਤਾ ਹੈ ਕਿ ਜੋ ਵੀ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ, ਦੂਜਾ ਉਸ ਦਾ ਸਮਰਥਨ ਕਰੇਗਾ। ਪਰ ਹੁਣ ਜਦ ਸਰਵੇ ਚ ਚੰਨੀ ਦਾਪਸੀ ਕਲੇਸ਼ ਨਾਮ ਉੱਪਰ ਆ ਰਿਹਾ ਹੈ ਤਾਂ ਦੋਵਾਂ ਦਾ ਆਪਸੀ ਕਲੇਸ਼ ਇੱਕ ਵਾਰ ਫੇਰ ਤਿੱਖਾ ਹੋਣ ਦੀ ਸੰਭਾਵਨਾ ਹੈ।

Comment here