ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਮੂਸੇਵਾਲਾ ਕਤਲਕਾਂਡ ‘ਚ ਸਿਆਸੀ ਲੀਡਰ ਦੀ ਹੋ ਸਕਦੀ ਗ੍ਰਿਫਤਾਰੀ

ਚੰਡੀਗੜ੍ਹ-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਮੂਸੇਵਾਲਾ ਕਤਲਕਾਂਡ ਵਿੱਚ ਸਿਆਸੀ ਲੀਡਰ ਦੀ ਗ੍ਰਿਫਤਾਰੀ ਹੋ ਸਕਦੀ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਲੰਮੇ ਸਮੇਂ ਦੀ ਅਸਲ ਸਾਜ਼ਿਸ਼ ਕਰਤਾ ਨੂੰ ਫੜ੍ਹਨ ਦੀ ਮੰਗ ਕਰ ਰਹੇ ਹਨ। ਹਾਲਾਂਕਿ ਕਈ ਵੱਡੀਆਂ ਗ੍ਰਿਫਤਾਰਿਆਂ ਹੋ ਚੁੱਕੀਆਂ ਹਨ। ਪਰ ਸਿੱਧੂ ਦੇ ਪਿਤਾ ਇਹੀ ਮੰਗ ਕਰਦੇ ਆ ਰਹੇ ਹਨ ਕਿ ਮੁੱਖ ਸਾਜ਼ਿਸ਼ ਕਰਤਾ ਕਦੋਂ ਫੜੇ ਜਾਣਗੇ। ਪਿਤਾ ਬਲੌਕਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਤਲਕਾਂਡ ਵਿੱਚ ਵੱਡੇ ਸਫੈਦਪੋਸ਼ ਵੀ ਸ਼ਾਮਿਲ ਹਨ। ਉਨ੍ਹਾਂ ਨੇ ਪਹਿਲਾਂ ਵੀ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਉਹ ਸਮਾਂ ਆਉਣ ਤੇ ਉਨ੍ਹਾਂ ਵੱਡੇ ਨਾਮਾ ਦਾ ਖੁਲਾਸਾ ਕਰਨਗੇ।
ਇਸ ਵਿਚਕਾਰ ਹੀ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ, ਕਿ ਹੁਣ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿੱਚ ਵੱਡੀ ਗ੍ਰਿਫਤਾਰੀ ਹੋ ਸਕਦੀ ਹੈ। ਜਿਸ ਵਿੱਚ ਸਿਆਸੀ ਲੀਡਰ ਨੂੰ ਸ਼ਿਕੰਜੇ ਵਿੱਚ ਲਿਆ ਜਾ ਸਕਦਾ ਹੈ। ਦੱਸ ਦੇਈਏ ਕਿ 1850 ਪੰਨਿਆ ਦੀ ਚਾਰਜਸ਼ੀਟ ਦਾਖਲ ਹੋ ਚੁੱਕੀ ਹੈ, ਸਾਰੇ ਸ਼ੂਟਰਸ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਗੈਂਗਸਟਰ ਕਪਿਲ ਪੰਡਿਤ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਜੋ ਕਿ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕਰ ਸਕਦਾ ਹੈ।

Comment here