ਅਪਰਾਧਖਬਰਾਂਚਲੰਤ ਮਾਮਲੇ

ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਸਰਬਜੋਤ ਕਾਬੂ

ਮਾਨਸਾ-ਪੰਜਾਬ ਪੁਲੀਸ ਨੇ ਮਰਹੂਮ ਰੇਪਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਕਈ ਵੱਡੇ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਵਿਚਕਾਰ ਹੀ ਮਾਨਸਾ ਪੁਲਿਸ ਨੇ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਸਰਬਜੋਤ ਸਿੰਘ ਨੂੰ ਕਾਬੂ ਕਰ ਲਿਆ ਹੈ। ਪੁਲਿਸ ਮੁਤਾਬਿਕ ਇਸ ਨੇ ਮੂਸੇਵਾਲਾ ਨੂੰ ਮਾਰਨ ਲਈ ਗੈਂਗਸਟਰ ਦੀਪਕ ਉਰਫ ਟੀਨੂੰ ਨੂੰ ਗੱਡੀ ਮੁਹੱਈਆ ਕਰਵਾਈ ਸੀ। ਪੁਲਿਸ ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ। ਪੁਲਿਸ ਨੂੰ ਉਮੀਦ ਹੈ ਕਿ ਉਸ ਦੀ ਗ੍ਰਿਫਤਾਰੀ ਤੋਂ ਕੁਝ ਹੋਰ ਸੁਰਾਗ ਹੱਥ ਲੱਗ ਸਕਦੇ ਹਨ।
ਜਾਣਕਾਰੀ ਮੁਤਾਬਕ ਪੰਜਾਬ ਦੀ ਮਾਨਸਾ ਪੁਲਿਸ ਨੇ ਸਰਬਜੋਤ ਸਿੰਘ ਨੂੰ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ। ਸਰਬਜੋਤ ਦੀ ਗ੍ਰਿਫਤਾਰੀ ਪਹਿਲਾਂ ਤੋਂ ਗ੍ਰਿਫਤਾਰ ਗੈਂਗਸਟਰ ਦੀਪਕ ਟੀਨੂੰ ਦੇ ਇਸ਼ਾਰੇ ‘ਤੇ ਕੀਤੀ ਗਈ ਹੈ। ਦੱਸ ਦੇਈਏ ਕਿ ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ ਟੀਨੂੰ ਨੇ ਸਰਬਜੋਤ ਸਿੰਘ ਨੂੰ ਕਾਰ ਮੁਹੱਈਆ ਕਰਵਾਉਣ ਲਈ ਕਿਹਾ ਸੀ। ਸਰਬਜੋਤ ਨੇ ਕਿਹਾ ਸੀ ਕਿ ਉਹ ਕਾਰ ਦੇ ਦੇਵੇਗਾ।
ਜ਼ਿਕਰਯੋਗ ਹੈ ਕਿ ਗੈਂਗਸਟਰ ਦੀਪਕ ਟੀਨੂੰ ਨੂੰ ਰਿਮਾਂਡ ‘ਤੇ ਲਿਆ ਗਿਆ ਹੈ। ਟੀਨੂੰ ਨੇ ਪੁੱਛਗਿੱਛ ਦੌਰਾਨ ਇਹ ਵੱਡਾ ਖੁਲਾਸੇ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਕਤਲ ਕਾਂਡ ਵਿੱਚ ਗੋਲੀ ਚਲਾਉਣ ਵਾਲੇ ਸ਼ੂਟਰਾਂ ਵਿੱਚ ਦੀਪਕ ਟੀਨੂੰ ਵੀ ਸ਼ਾਮਲ ਸੀ।

Comment here