ਚੰਡੀਗੜ੍ਹ-ਮਰਹੂਮ ਰੇਪਰ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਕਈ ਮਹੀਨੇ ਬੀਤ ਜਾਣ ਮਗਰੋਂ ਵੀ ਪੁਲੀਸ ਹਾਲੇ ਤੱਕ ਅਸਲ ਦੋਸ਼ੀਆਂ ਤੋਂ ਬਹੁਤ ਦੂਰ ਜਾਪਦੀ ਹੈ। ਇਸੇ ਕੜੀ ‘ਚ ਵੀਰਵਾਰ ਨੂੰ ਐਨ.ਆਈ.ਏ. ਨੇ ਪੰਜਾਬ ਦੇ ਦੋ ਪੰਜਾਬੀ ਗਾਇਕਾਂ ਦਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ ਐਨ.ਆਈ.ਏ. ਨੇ ਦਿੱਲੀ ਹੈੱਡਕੁਆਰਟਰ ‘ਤੇ ਕਈ ਘੰਟੇ ਪੁੱਛਗਿੱਛ ਕੀਤੀ। ਇਸ ਤੋਂ ਪਹਿਲਾਂ ਬੀਤੇ ਦਿਨੀਂ ਐਨਆਈਏ ਨੇ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਵੀ ਪੁਛਗਿੱਛ ਕੀਤੀ ਸੀ। ਦੱਸ ਦੇਈਏ ਕਿ ਮਨਕੀਰਤ ਅਤੇ ਢਿੱਲੋਂ ਦੇ ਗੈਂਗਸਟਰ ਲੌਰੇਸ਼ ਬਿਸ਼ਨੋਈ ਨਾਲ ਸਬੰਧ ਪਹਿਲਾਂ ਵੀ ਸਾਹਮਣੇ ਆਉਂਦੇ ਰਹੇ ਹਨ, ਜਿਸ ਤੋਂ ਬਾਅਦ ਬੰਬੀਹਾ ਗੈਂਗ ਮੂਸੇਵਾਲਾ ਕਾਂਡ ਤੋਂ ਬਾਅਦ ਗਾਇਕ ਮਨਕੀਰਤ ਔਲਕ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।
ਪੁੱਛਗਿੱਛ ਤੋਂ ਬਾਅਦ ਦੋਵੇਂ ਗਾਇਕਾਂ ਨੂੰ ਛੱਡ ਦਿੱਤਾ ਗਿਆ। ਹਾਲਾਂਕਿ ਲੋੜ ਪੈਣ ‘ਤੇ ਦੋਵਾਂ ਪੰਜਾਬੀ ਗਾਇਕਾਂ ਨੂੰ ਪੁੱਛਗਿੱਛ ਲਈ ਦੁਬਾਰਾ ਬੁਲਾਇਆ ਜਾ ਸਕਦਾ ਹੈ। ਪੁੱਛਗਿੱਛ ਦੌਰਾਨ ਦੋਵਾਂ ਗਾਇਕਾਂ ਦੀਆਂ ਐਲਬਮਾਂ ਅਤੇ ਹੋਰ ਕਈ ਜਾਣਕਾਰੀਆਂ ਵੀ ਮੰਗੀਆਂ ਗਈਆਂ। ਹਾਲ ਹੀ ‘ਚ ਦੋ ਵੱਖ-ਵੱਖ ਦਿਨਾਂ ‘ਤੇ ਐਨ.ਆਈ.ਏ. ਵੱਲੋਂ ਦੋਵਾਂ ਪੰਜਾਬੀ ਗਾਇਕਾਂ ਤੋਂ ਇਹ ਅਹਿਮ ਪੁੱਛਗਿੱਛ ਕੀਤੀ ਗਈ ਸੀ।
Comment here