ਨਵੀਂ ਦਿੱਲੀ-ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੈੰਗਸਟਰ ਲਾਰੈਂਸ ਬਿਸ਼ਨੋਈ ਗੈਂਗ ਤੇ ਗੋਲਡੀ ਬਰਾੜ ਵੱਲੋਂ ਲਈ ਗਈ ਸੀ। ਇਸ ਮਗਰੋਂ ਚਰਚਾ ਹੋ ਰਹੀ ਸੀ ਕਿ ਲਾਰੈਂਸ ਨੂੰ ਪੰਜਾਬ ਪੁਲਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਪੁੱਛਗਿਛ ਕਰ ਸਕਦੀ ਹੈ ਤਾਂ ਲਾਰੈਂਸ ਨੇ ਜਾਨ ਨੂੰ ਪੰਜਾਬ ਪੁਲਸ ਤੋਂ ਖਤਰਾ ਦੱਸ ਕੇ ਐਨਕਾਊੰਟਰ ਦਾ ਡਰ ਜਤਾਇਆ ਸੀ ਅਤੇ ਕਿਹਾ ਸੀ ਉਸ ਨੂੰ ਪੰਜਾਬ ਪੁਲਸ ਦੇ ਹਵਾਲੇ ਨਾ ਕੀਤਾ ਜਾਵੇ। ਪਰ ਐਨ ਆਈ ਏ ਅਦਾਲਤ ਨੇ ਉਸ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਇਸ ਮਗਰੋਂ ਲਾਰੈਂਸ ਨੇ ਦਿੱਲੀ ਹਾਈਕੋਰਟ ਦਾ ਰੁਖ਼ ਕੀਤਾ ਸੀ ਤੇ ਸੁਰੱਖਿਆ ’ਚ ਵਾਧੇ ਦੀ ਮੰਗ ਕੀਤੀ ਸੀ। ਹੁਣ ਖਬਰ ਆ ਰਹੀ ਹੈ ਕਿ ਤਿਹਾੜ ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਸ ਨੇ ਰਿਮਾਂਡ ’ਤੇ ਲੈ ਲਿਆ ਹੈ। ਦਿੱਲੀ ਪੁਲਸ ਦਾ ਸਪੈਸ਼ਲ ਸੈੱਲ 5 ਦਿਨ ਤਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਨੂੰ ਲੈ ਕੇ ਬਿਸ਼ਨੋਈ ਤੋਂ ਪੁੱਛਗਿੱਛ ਕਰੇਗਾ।
ਮੂਸੇਵਾਲਾ ਕਤਲ ਮਾਮਲੇ ਚ ਲਾਰੈਂਸ ਨੂੰ ਦਿੱਲੀ ਪੁਲਸ ਨੇ ਰਿਮਾਂਡ ‘ਤੇ ਲਿਆ

Comment here