ਨਵੀਂ ਦਿੱਲੀ–ਸੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਸ਼ੂਟਰ ਅੰਕਿਤ ਅਤੇ ਸਚਿਨ ਨੂੰ ਦਿੱਲੀ ਪੁਲਸ ਨੇ ਅੱਜ ਪਟਿਆਲਾ ਹਾਊਸ ਕੋਰਟ ’ਚ ਪੇਸ਼ ਕੀਤਾ। ਸੂਤਰਾਂ ਮੁਤਾਬਕ, ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਸ ਨੂੰ ਸ਼ੂਟਰ ਅੰਕਿਤ ਅਤੇ ਸਚਿਨ ਦੀ ਇਕ ਦਿਨ ਦੀ ਟ੍ਰਾਂਜਿਟ ਰਿਮਾਂਡ ਦਿੱਤੀ। ਦੱਸ ਦੇਈਏ ਕਿ ਪੰਜਾਬ ਪੁਲਸ ਵਲੋਂ ਕੋਰਟ ’ਚ ਅਰਜ਼ੀ ਦਾਖਲ ਕਰਕੇ ਸ਼ੂਟਰ ਅੰਕਿਤ ਅਤੇ ਸਚਿਨ ਦੀ ਕਸਟਡੀ ਮੰਗੀ ਗਈ ਸੀ। ਸੂਤਰਾਂ ਮੁਤਾਬਕ, ਕੋਰਟ ਨੇ ਪੰਜਾਬ ਪੁਲਸ ਨੂੰ ਸ਼ੂਟਰ ਅੰਕਿਤ ਅਤੇ ਸਚਿਨ ਨੂੰ ਗ੍ਰਿਫਤਾਰ ਕਰਨ ਦੀ ਮਨਜ਼ੂਰੀ ਵੀ ਦੇ ਦਿੱਤੀ ਜਿਸ ਤੋਂ ਬਾਅਦ ਕੋਰਟ ’ਚ ਹੀ ਪੰਜਾਬ ਪੁਲਸ ਨੇ ਦੋਵਾਂ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ, ਕੋਰਟ ਨੇ ਦੋਸ਼ੀਆਂ ਨੂੰ ਲੈ ਕੇ ਜਾਣ ਲਈ ਪੰਜਾਬ ਪੁਲਸ ਨੂੰ ਪੁਖਤਾ ਸੁਰੱਖਿਆ ਲਈ ਦਿਸ਼ਾ-ਨਿਰਦੇਸ਼ ਦਿੱਤੇ।
Comment here