ਮਾਨਸਾ- ਗਾਇਕ ਤੇ ਕਾਂਗਰਸੀ ਨੇਤਾ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕਿਹਾ ਸੀ ਕਿ ਉਹ ਕਾਤਲਾਂ ਦੀ ਗ੍ਰਿਫਤਾਰੀ ਤੱਕ ਪੋਸਟਮਾਰਟਮ ਨਹੀਂ ਕਰਾਉਣਗੇ, ਪਰ ਪ੍ਰਸ਼ਾਸਨ ਵਲੋੰ ਭਰੋਸਾ ਦਿੱਤੇ ਜਾਣ ਤੋਂ ਬਾਅਦ ਪਰਿਵਾਰ ਪੋਸਟਮਾਰਟਮ ਲਈ ਰਾਜ਼ੀ ਹੋਇਆ ਅਤੇ ਪਰਿਵਾਰ ਦੀ ਸਹਿਮਤੀ ਮਗਰੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਕੀਤਾ ਗਿਆ। ਪੋਸਟਮਾਰਟਮ ਲਈ 5 ਡਾਕਟਰਾਂ ਦਾ ਪੈਨਲ ਬਣਾਇਆ ਗਿਆ । ਪੈਨਲ ‘ਚ ਮਾਨਸਾ, ਫਰੀਦਕੋਟ ਮੈਡੀਕਲ ਕਾਲਜ, ਰਾਜਿੰਦਰਾ ਮੈਡੀਕਲ ਕਾਲਜ ਦੇ ਡਾਕਟਰ ਅਤੇ ਫੋਰੈਂਸਿਕ ਮਾਹਿਰ ਵੀ ਸ਼ਾਮਲ ਹੋਣਗੇ। ਜਾਂਚ ਟੀਮ ਦੇ ਅਧਿਕਾਰੀ ਵੀ ਇਸ ਟੀਮ ਵਿੱਚ ਸ਼ਾਮਲ ਸਨ। ਪਰ ਸਿੱਧੂ ਦਾ ਅੰਤਮ ਸਸਕਾਰ ਅੱਜ ਨਹੀਂ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਦੀ ਦੇਹ ਨੂੰ ਹਸਪਤਾਲ ਵਿੱਚ ਹੀ ਰੱਖਣ ਬਾਰੇ ਕਿਹਾ ਗਿਆ ਹੈ। ਮਾਨਸਾ ਹਸਪਤਾਲ ਅਤੇ ਮੂਸੇਵਾਲਾ ਦੇ ਘਰ ਉਸ ਦੇ ਚਾਹੁਣ ਵਾਲਿਆਂ ਦੀ ਵੱਡੀ ਭੀੜ ਲੱਗੀ ਹੋਈ ਹੈ।
Comment here