ਮਾਨਸਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਮਿੰਟ-ਮਿੰਟ ਦੀ ਅਪਡੇਟ ਲੈ ਰਹੇ ਹਨ | ਮੁੱਖ ਮੰਤਰੀ ਭਗਵੰਤ ਮਾਨ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ | ਸੀਨੀਅਰ ਪੁਲਿਸ ਅਧਿਕਾਰੀ ਮਾਨਸਾ ਵੀ ਭੇਜੇ ਗਏ ਹਨ | ਕਾਤਲਾਂ ਨੂੰ ਜਲਦੀ ਤੋਂ ਜਲਦੀ ਫੜਨ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾਏਗੀ, ਅਜਿਹਾ ਵੀ ਕਿਹਾ ਜਾ ਰਿਹਾ ਹੈ | ਮੂਸੇਵਾਲਾ ਕਤਲੇਆਮ ‘ਤੇ ਮੁੱਖ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਦਾ ਕਹਿਣ ਹੈ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ | ਮੂਸੇਵਾਲਾ ਦੇ ਪਿਤਾ ਦੀ ਚਿੱਠੀ ‘ਤੇ ਮੁੱਖ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਾਰਵਾਈ ਜਾਵੇਗੀ | ਪੰਜਾਬ ਸਰਕਾਰ ਜਾਂਚ ਵਿਚ ਵੀ ਪੂਰਾ ਸਹਿਯੋਗ ਕਰੇਗੀ | ਮੁੱਖ ਮੰਤਰੀ ਨੇ ਡੀ.ਜੀ.ਪੀ. ਦੇ ਕੱਲ੍ਹ ਦੇ ਬਿਆਨ ‘ਤੇ ਵੀ ਸਪੱਸ਼ਟੀਕਰਨ ਮੰਗਿਆ ਹੈ | ਸੁਰੱਖਿਆ ਘਟਾਉਣ ਦੇ ਫ਼ੈਸਲੇ ‘ਤੇ ਵੀ ਮੁੱਖ ਮੰਤਰੀ ਨੇ ਜਾਂਚ ਦੇ ਹੁਕਮ ਦਿੱਤੇ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਸਰਕਾਰ ਦੀ ਹੋ ਰਹੀ ਕਿਰਕਿਰੀ ਨੂੰ ਵੇਖਦੇ ਹੋਏ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੇ ਫੈਸਲੇ ‘ਤੇ ਵੀ ਜਾਂਚ ਦੇ ਹੁਕਮ ਦਿੱਤੇ ਹਨ।
Comment here