ਮਾਨਸਾ-ਬੀਤੇ ਦਿਨ ਇੱਥੇ ਗਾਇਕ ਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੀ ਹੱਤਿਆ ਹੋ ਗਈ, ਇਸ ਕਤਲ ਕਾਂਡ ਪਿੱਛੇ ਗੈਂਗਸਟਰਾਂ ਦਾ ਹੱਥ ਹੋਣ ਦੀ ਆ ਰਹੀ ਖਬਰ ਤੋਂ ਬਾਅਦ ਸ਼ਹਿਰ ਤੇ ਜ਼ਿਲ੍ਹੇ ਦੀਆਂ ਦੋਵਾਂ ਜੇਲ੍ਹਾਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਵਿਚ ਬੰਦ ਬਿਸ਼ਨੋਈ ਗੈਂਗ ਦੇ ਦੋ ਗੁਰਗਿਆਂ ਨੂੰ ਬਾਕੀਆਂ ਤੋਂ ਵੱਖਰੇ ਕਰ ਦਿੱਤਾ ਗਿਆ ਹੈ। ਕੇਂਦਰੀ ਜੇਲ੍ਹ ਵਿਚ ਪਹਿਲਾਂ ਹੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬੰਦ ਹੋਣ ਕਾਰਨ ਅਲਰਟ ਚੱਲ ਰਿਹਾ ਹੈ ਪਰ ਮੂਸੇਵਾਲਾ ਦੀ ਹੱਤਿਆ ਦੇ ਬਾਅਦ ਗੈਂਗਸਟਰਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਜੇਲ੍ਹ ਵਿਚ ਸੇਖੋਂ, ਜੱਗੂ ਭਗਵਾਨਪੁਰੀਆ ਸਮੇਤ ਹੋਰ ਗੈਂਗਸਟਰਾਂ ਦੇ ਗਰੁੱਪਾਂ ਦੇ ਗੁਰਗਿਆਂ ਤੋਂ ਇਲਾਵਾ ਬਿਸ਼ਨੋਈ ਗੈਂਗ ਦੇ ਗੁਰਗੇ ਬੰਦ ਹਨ। ਆਈਜੀ ਸੁਖਵਿੰਦਰ ਸਿੰਘ ਛੀਨਾ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਦੀ ਅਧਿਕਾਰੀਆਂ ਨੂੰ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਈ ਅਲਰਟ ਦੌਰਾਨ ਜ਼ਿਲ੍ਹੇ ਵਿਚ ਸਾਰੇ ਐਂਟਰੀ ਪੁਆਇੰਟਾਂ ਸਮੇਤ ਸ਼ਹਿਰ ਦੇ ਪ੍ਰਮੁੱਖ ਚੌਰਾਹਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੰਗਰੂਰ ਸਾਈਡ ਤੋਂ ਐਂਟਰੀ ਪੁਆਇਟਾਂ ’ਤੇ ਭਾਰੀ ਪੁਲਿਸ ਫੋਰਸ ਲਾ ਦਿੱਤੀ ਗਈ ਹੈ।
Comment here