ਜਲੰਧਰ-ਇਥੋਂ ਦੇ ਬਸਤੀਬਾਵਾ ਖੇਲ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਨਹਿਰ ਵਿਚ ਇਕ ਥਾਰ ਡਿੱਗ ਗਈ। ਹਾਦਸੇ ਵਿੱਚ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਸਥਾਨਕ ਲੋਕਾਂ ਵੱਲੋਂ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਘਟਨਾ ਤੋਂ ਬਾਅਦ ਉਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਥਾਰ ਨਹਿਰ ਵਿੱਚ ਬੁਰੀ ਤਰ੍ਹਾਂ ਫਸੀ ਹੋਈ ਹੈ। ਪਤਾ ਲੱਗਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਤੋਂ ਦੁਖੀ ਉਨ੍ਹਾਂ ਦੇ ਪ੍ਰਸੰਸਕ ਨੇ ਰੋਸ ਵਜੋਂ ਥਾਰ ਗੱਡੀ ਨਹਿਰ ‘ਚ ਸੁੱਟ ਦਿੱਤੀ। ਥਾਰ ਨੂੰ ਜੇਸੀਬੀ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਹੈ।
ਮੂਸੇਵਾਲਾ ਦੇ ਰੋਸ ਵਜੋਂ ਫੈਨ ਨੇ ਨਹਿਰ ਵਿਚ ਸੁੱਟੀ ਥਾਰ

Comment here