ਅਪਰਾਧਸਿਆਸਤਖਬਰਾਂ

ਮੇਰਾ ਅਕਸ ਖ਼ਰਾਬ ਕਰਨ ਲਈ ਹੋ ਰਿਹਾ ਸਾਰਾ ਡਰਾਮਾ : ਚੰਨੀ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਵਿਚਾਲੇ ਵਿਵਾਦ ਲਗਾਤਾਰ ਗਰਮਾਇਆ ਹੋਇਆ ਹੈ। ਕ੍ਰਿਕਟਰ ਜਸਇੰਦਰ ਸਿੰਘ ਨੂੰ ਨੌਕਰੀ ਦੇਣ ਬਦਲੇ 2 ਕਰੋੜ ਰੁਪਏ ਦੀ ਮੰਗ ਕਰਨ ਦੇ ਇਲਜ਼ਾਮ ਮੌਜੂਦਾ ਮੁੱਖ ਮੰਤਰੀ ਨੇ ਸਾਬਕਾ ਸੀਐੱਮ ਚੰਨੀ ਉੱਤੇ ਲਾਏ ਸਨ। ਮਾਮਲੇ ਉੱਤੇ ਸਫ਼ਾਈ ਦਿੰਦਿਆਂ ਸਾਬਕਾ ਸੀਐੱਮ ਚੰਨੀ ਨੇ ਆਪਣੇ ਭਾਣਜੇ ਨੂੰ ਵੀ ਨਾਲ ਬਿਠਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜੋ ਵੀ ਇਲਜ਼ਾਮ ਲਾਏ ਨੇ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ਼ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਇਹ ਸਾਰਾ ਡਰਾਮਾ ਰਚ ਰਹੇ ਹਨ।ਨੌਕਰੀ ਦੇਣ ਬਦਲੇ ਬਦਨਾਮੀ ਦੀ ਸ਼ਰਤ: ਚਰਨਜੀਤ ਚੰਨੀ ਨੇ ਕਿਹਾ ਕਿ ਉਹ ਇਲਜ਼ਾਮ ਲਗਾਉਣ ਵਾਲੇ ਕ੍ਰਿਕਟਰ ਦੇ ਸੰਪਰਕ ਵਿੱਚ ਭਾਵੇਂ ਆਏ ਹੋਣ ਪਰ ਉਨ੍ਹਾਂ ਨੇ ਕਦੇ ਵੀ ਆਪਣੇ ਭਤੀਜੇ ਜਾਂ ਭਾਣਜੇ ਨੂੰ ਨੌਕਰੀ ਬਦਲੇ ਕਿਸੇ ਤੋਂ ਵੀ ਰਿਸ਼ਵਤ ਮੰਗਣ ਲਈ ਨਹੀਂ ਕਿਹਾ। ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਇਲਜ਼ਾਮ ਲਗਾਉਣ ਵਾਲੇ ਕ੍ਰਿਕਟਰ ਨੂੰ ਨੌਕਰੀ ਦੇਣ ਦੀ ਸ਼ਰਤ ਉੱਤੇ ਇਹ ਸਾਰੀ ਕਾਰਵਾਈ ਕਰਨ ਲਈ ਕਿਹਾ ਹੋਵੇਗਾ। ਚੰਨੀ ਨੇ ਆਪਣੀਆਂ ਪਹਿਲੀਆਂ ਕਹੀਆਂ ਗੱਲਾਂ ਨੂੰ ਦੋਹਰਾਇਆ ਕਿ ਮੈਂ ਗੁਰੂ ਘਰ ਜਾ ਕੇ ਅਰਦਾਸ ਕੀਤੀ ਹੈ ਕਿ ਜੇਕਰ ਮੈਂ ਗਲਤ ਹਾਂ ਤਾਂ ਸਜ਼ਾ ਦਿੱਤੀ ਜਾਵੇ। ਚੰਨੀ ਨੇ ਕਿਹਾ ਸੀ ਕਿ ਮੈਂ ਹਜ਼ਾਰਾਂ ਨੌਕਰੀਆਂ ਦਿੱਤੀਆਂ। ਜੇਕਰ ਨੌਕਰੀਆਂ ਦੇਣ ਵਿੱਚ ਭ੍ਰਿਸ਼ਟਾਚਾਰ ਹੈ ਤਾਂ ਉਨ੍ਹਾਂ ਲੋਕਾਂ ਤੋਂ ਪੁੱਛੋ ਜਿਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

Comment here