ਅਪਰਾਧਸਿਆਸਤਖਬਰਾਂ

ਮੇਹਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ 

ਫਗਵਾੜਾ- ਇੱਥੇ ਨਜ਼ਦੀਕ ਪੈਂਦੇ ਪਿੰਡ ਮੇਹਲੀ ਵਿੱਚ ਸ੍ਰੀ ਗੁਟਕਾ ਸਾਹਿਬ ਦੇ ਅੰਗ ਸੜਕ ’ਤੇ ਖਿਲਰੇ ਪਏ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਸੂਚਨਾ ਮਿਲਦੇ ਹੀ ਡੀਐੱਸਪੀ, ਐੱਸਐੱਚਓ ਸਦਰ ਗੌਰਵ ਧੀਰ, ਬਹਿਰਾਮ ਦੇ ਐੱਸਐੱਚਓ ਗੁਰਦਿਆਲ ਸਿੰਘ ਘਟਨਾ ਸਥਾਨ ’ਤੇ ਪੁੱਜੇ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸਰਵਣ ਸਿੰਘ ਕੁਲਾਰ ਨੇ ਦੱਸਿਆ ਕਿ ਗੁਟਕਾ ਸਾਹਿਬ ਦੇ ਅੰਗ ਇਕੱਤਰ ਕਰਕੇ ਗੁਰਦੁਆਰਾ ਸਾਹਿਬ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।  ਪੁਲੀਸ ਨੂੰ ਇਸ ਸਬੰਧੀ ਸਖ਼ਤ ਕਾਰਵਾਈ ਕਰਨ ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਬਹਿਰਾਮ ਦੇ ਐੱਸਐੱਚਓ ਗੁਰਦਿਆਲ ਸਿੰਘ ਨੇ ਕਿਹਾ ਕਿ ਇਸ ਘਟਨਾ ਸਬੰਧੀ ਕੇਸ ਦਰਜ ਕਰ ਲਿਆ ਹੈ ।

Comment here