ਅਪਰਾਧਸਿਆਸਤਖਬਰਾਂ

ਮੈਂ ਕਦੇ ਆਪਣੇ ਭਾਣਜੇ ਰਾਹੀਂ ਪੈਸੇ ਨਹੀਂ ਮੰਗੇ : ਚਰਨਜੀਤ ਚੰਨੀ

ਚਮਕੌਰ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ 2 ਕਰੋੜ ਰੁਪਏ ਮੰਗਣ ਦੇ ਦੋਸ਼ ਲਾਏ ਸਨ। ਇਸ ਪਿੱਛੋਂ ਅੱਜ ਚੰਨੀ ਨੇ ਭਗਵੰਤ ਮਾਨ ਵੱਲੋਂ ਲਾਏ ਗਏ ਇਲਜ਼ਾਮਾਂ ਪ੍ਰਤੀ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋ ਕੇ ਗੁਰੂ ਦੀ ਕਚਹਿਰੀ ਵਿੱਚ ਆਪਣਾ ਪੱਖ ਪੇਸ਼ ਕੀਤਾ। ਅੱਜ ਚੰਨੀ ਨੇ ਗੁਰੂ ਘਰ ਜਾ ਕੇ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸ ਕੀਤੀ ਤੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਆਖਿਆ ਕਿ ਉਸ ਨੇ ਕਦੇ ਆਪਣੇ ਭਾਣਜੇ ਰਾਹੀਂ ਪੈਸੇ ਨਹੀਂ ਮੰਗੇ। ਇਹ ਸਾਰੇ ਇਲਜ਼ਾਮ ਝੂਠੇ ਹਨ। ਮੈਂ ਆਪ ਜੀ ਦੇ ਦਰ ਤੋਂ ਕਿਤੇ ਹੋਰ ਨਹੀਂ ਜਾ ਸਕਦਾ। ਇਸ ਲਈ ਮੈਂ ਆਪਣੀ ਸਫਾਈ ਦੇਣ ਤੁਹਾਡੇ ਕੋਲ ਆਇਆ ਹਾਂ। ਜੇਕਰ ਮੈਂ ਪੈਸੇ ਲਏ ਹੋਣ ਤਾਂ ਮੈਂ ਆਪ ਦਾ ਦੇਣਦਾਰ ਹਾਂ। ਮੇਰੇ ਉਤੇ ਝੂਠੇ ਦੋਸ਼ ਲਾਏ ਜਾ ਰਹੇ ਹਨ।

Comment here