ਸਿਆਸਤਖਬਰਾਂਚਲੰਤ ਮਾਮਲੇ

ਮੈਂ ਸ਼੍ਰੋਮਣੀ ਅਕਾਲੀ ਦਲ ਦਾ ਵਫਾਦਾਰ ਸਿਪਾਹੀ-ਰਵੀ ਕਾਹਲੋਂ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਰਵੀਕਰਨ ਸਿੰਘ ਕਾਹਲੋਂ ਨੇ ਸਪਸ਼ਟ ਕੀਤਾ ਹੈ ਕਿ ਸਰਦਾਰ ਜਗਮੀਤ ਸਿੰਘ ਬਰਾੜ ਵੱਲੋਂ ਆਪੂੰ ਬਣਾਈ ਕਮੇਟੀ ਵਿਚ ਉਹਨਾਂ ਦਾ ਨਾਂ ਕਿਵੇਂ ਤੇ ਕਿਉਂ ਪਾਇਆ ਗਿਆ, ਇਸ ਗੱਲ ’ਤੇ ਉਹ ਹੈਰਾਨ ਹਨ ਕਿਉਂਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਵਫਾਦਾਰ ਸਿਪਾਹੀ ਸੀ, ਹਨ ਤੇ ਰਹਿਣਗੇ ਵੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ. ਕਾਹਲੋਂ ਨੇ ਕਿਹਾ ਕਿ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰਨ ਭਰੋਸਾ ਹੈ। ਉਹ ਅਤੇ ਉਹਨਾਂ ਦਾ ਪਰਿਵਾਰ ਅਤੇ ਆਪਣੇ ਸਤਿਕਾਰਯੋਗ ਪਿਤਾ ਜੀ ਸ.ਨਿਰਮਲ ਸਿੰਘ ਕਾਹਲੋਂ ਦੀ ਵਿਰਾਸਤ ਲਈ ਪੂਰੀ ਜਿੰਦਗੀ ਕੰਮ ਕਰਦਾ ਰਹੇਗਾ। ਉਹਨਾਂ ਕਿਹਾ ਕਿ ਉਹ ਹੈਰਾਨ ਹਨ ਕਿ ਸ.ਜਗਮੀਤ ਸਿੰਘ ਬਰਾੜ ਹੋਰਾਂ ਆਪੂੰ ਬਣਾਈ ਕਮੇਟੀ ਵਿੱਚ ਮੇਰਾ ਨਾਮ ਕਿਵੇਂ ਤੇ ਕਿਉਂ ਪਾ ਦਿੱਤਾ?
ਉਹਨਾਂ ਕਿਹਾ ਕਿ ਜੋ ਤਾਕਤਾਂ ਸਮੇਂ ਸਮੇਂ ’ਤੇ ਅਕਾਲੀ ਦਲ ਨੂੰ ਬਦਨਾਮ ਕਰਨ ’ਤੇ ਲੱਗੀਆਂ ਰਹਿੰਦੀਆਂ ਹਨ, ਉਹਨਾਂ ਨੂੰ ਦੱਸਣਾ ਚਾਹੁੰਦੇਹਨ ਕਿ ਉਹਨਾਂ ਨੂੰ ਮਾਣ ਹੈ ਕਿ ਉਹ ਸਰਦਾਰ ਨਿਰਮਲ ਸਿੰਘ ਕਾਹਲੋਂ ਦੇ ਪਰਿਵਾਰ ਵਿਚ ਜਨਮੇ ਹਨ ਜਿਹਨਾਂ ਸ਼੍ਰੋਮਣੀ ਅਕਾਲੀ ਦਲ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੇਵਾ ਕੀਤੀ ਤੇ ਮੈਂ ਉਹਨਾਂ ਦਾ ਸਪੁੱਤਰ ਹਾਂ।
ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਹਮੇਸ਼ਾ ਮੇਰੇ ’ਤੇ ਵੱਡੇ ਭਰਾ ਵਾਂਗੂ ਹੱਥ ਰੱਖਦੇ ਹਨ। ਮੈਂ ਵਫਾਦਾਰ ਸਿਪਾਹੀ ਹਾਂ ਤੇ ਵਫਾਦਾਰ ਸਿਪਾਹੀ ਰਹਾਂਗੇ।
ਉਹਨਾਂ ਨੇ ਸ. ਬਰਾੜ ਨੂੰ ਵੀ ਅਪੀਲ ਕੀਤੀ ਕਿ ਅਜਿਹਾ ਨਾ ਕਰਨ ਕਿਉਂਕਿ ਪਾਰਟੀ ਨੇ ਉਹਨਾਂ ਨੂੰ ਬਹੁਤ ਮਾਣ ਦਿੱਤਾ ਹੈ ਅਤੇ ਉਹਨਾਂ ਨੂੰ ਪਾਰਟੀ ਅਤੇ ਪਾਰਟੀ ਲੀਡਰਸ਼ਿਪ ਦਾ ਡੱਟਕੇ ਅਤੇ ਵਫ਼ਾਦਾਰੀ ਨਾਲ ਸਾਥ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਸਰਦਾਰ ਬਰਾੜ ਨੂੰ ਕਹਿਣਾ ਚਾਹੁੰਦੇ ਹਨ ਕਿ ਇਹ ਸਮਾਂ ਨਹੀਂ ਹੈ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਨੂੰ ਪਿੱਠ ਵਿਖਾਈਏ ਕਿਉਂਕਿ ਜਿਸ ਪਾਰਟੀ ਨੇ ਇੰਨਾ ਮਾਣ ਦਿੱਤਾ, ਉਸ ਨਾਲ ਹਮੇਸ਼ਾ ਖੜ੍ਹਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮਾੜਾ ਚੰਗਾ ਸਮਾਂ ਆਉਂਦਾ ਜਾਂਦਾ ਰਹਿੰਦਾ ਹੈ ਤੇ ਬੰਦਾ ਉਹੀ ਹੁੰਦਾ ਹੈ ਜੋ ਔਖੇ ਸਮੇਂ ਵਿਚ ਨਾਲ ਖੜ੍ਹਾ ਹੋਵੇ। ਉਹਨਾਂ ਕਿਹਾ ਕਿ ਉਹ ਸਰਦਾਰ ਬਰਾੜ ਨੂੰ ਬੇਨਤੀ ਕਰਦੇ ਹਨ ਅਜਿਹਾ ਕੁਝ ਨਾ ਕਰਨ ਜਿਸ ਨਾਲ ਪਾਰਟੀ ਨੁੰ ਢਾਹ ਲੱਗਦੀ ਹੋਵੇ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ।

Comment here