ਸਿਆਸਤਖਬਰਾਂਚਲੰਤ ਮਾਮਲੇ

ਮੈਨੂੰ ਮੰਦਰ ਲਿਜਾਣ ਲਈ ਪ੍ਰਸ਼ਾਸਨ ਨੇ ਹੱਥ ਖੜ੍ਹੇ ਕਰ ਦਿੱਤੇ: ਮੋਦੀ

ਜਲੰਧਰ– ਪੰਜਾਬ ਵਿਧਾਨ ਸਭਾ ਚੋਣਾਂ ਦਾ ਹੁਣ ਆਖਰੀ ਪੜਾਅ ਆ ਚੁੱਕਾ ਹੈ ਅਤੇ ਹਰ ਪਾਰਟੀ ਜਿੱਤਣ ਲਈ ਹੁਣ ਆਪਣਾ ਆਖਰੀ ਦਾਅ ਖੇਡ ਰਹੀ ਹੈ। ਕੱਲ੍ਹ ਭਾਜਪਾ ਦੇ ਦਿੱਗਜ ਨੇਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪਾਰਟੀ ਲਈ  ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਦੇ ਜਲੰਧਰ ਪਹੁੰਚੇ। ਜਨਤਾ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਜਿੱਥੇ ਪੰਜਾਬ ਦੀ ਤਰੱਕੀ ਦੀ ਗੱਲ ਕੀਤੀ ਉਥੇ ਹੀ ਉਨ੍ਹਾਂ ਚੰਨੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਇੱਥੇ ਆ ਕੇ ਖੁਸ਼ੀ ਹੁੰਦੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸ਼ਾਸ਼ਨ ਉੱਪਰ ਤੰਜ ਕਸਦੇ ਕਿਹਾ ਕਿ ਮੈਂ ਅੱਜ ਜਲੰਧਰ ਇਕ ਮੰਦਰ ਵਿਚ ਜਾ ਕੇ ਪੂਜਾ ਅਰਚਨਾ ਕਰਨਾ ਚਾਹੁੰਦੇ ਸੀ, ਪਰ ਚੰਨੀ ਸਰਕਾਰ ਨੇ ਸੁਰੱਖਿਆ ਦੇਣ ਤੋਂ ਆਪਣੇ ਹੱਥ ਖੜ੍ਹੇ ਕਰ ਦਿੱਤੇ, ਉਨ੍ਹਾਂ ਕਿਹਾ ਗਿਆ ਸੀ ਕਿ ਉਹ ਪੁਲਿਸ ਵੱਲੋਂ ਯਾਤਰਾ ਦਾ ਪ੍ਰਬੰਧ ਨਹੀਂ ਕਰ ਸਕਣਗੇ। ਇੱਥੇ ਪ੍ਰਸ਼ਾਸਨ ਅਤੇ ਪੁਲਿਸ ਨੇ ਕਿਹਾ ਕਿ ਉਹ ਪ੍ਰਬੰਧ ਨਹੀਂ ਕਰ ਸਕਣਗੇ, ਤੁਸੀਂ ਹੈਲੀਕਾਪਟਰ ਰਾਹੀਂ ਚਲੇ ਜਾਓ। ਹੁਣ ਇੱਥੇ ਸਰਕਾਰ ਦੀ ਇਹ ਹਾਲਤ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਦਾ ਇਤਿਹਾਸ ਰਿਹਾ ਹੈ ਕਿ ਉਹ ਪੰਜਾਬ ਲਈ ਕੰਮ ਨਹੀਂ ਕਰ ਸਕਦੀ, ਕਿਉਂ ਜਿਹੜਾ ਕੋਈ ਕੰਮ ਕਰਨਾ ਚਾਹੁੰਦਾ ਹੈ, ਉਸ ਨੂੰ ਕੰਮ ਕਰਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੇਕਰ ਕੇਂਦਰ ਸਰਕਾਰ ਨਾਲ ਮਿਲ ਕੇ ਸੰਵਿਧਾਨ ਅਨੁਸਾਰ ਕੰਮ ਕੀਤਾ ਹੈ ਤਾਂ ਇਸ ਵਿੱਚ ਗਲਤ ਕੀ ਹੈ? ਉਨ੍ਹਾਂ ਕਿਹਾ ਕਿ ਜਿਹੜੇ ਕਾਂਗਰਸ ਪਾਰਟੀ ਦੇ ਆਗੂ ਇੱਕ ਦੂਜੇ ਨਾਲ ਹੀ ਲੜ ਰਹੇ ਹਨ, ਉਹ ਪੰਜਾਬ ਦਾ ਵਿਕਾਸ ਨਹੀਂ ਕਰ ਸਕਦੇ।

Comment here