ਚੰਡੀਗੜ੍ਹ-ਸੰਸਦ ਮੈਂਬਰ ਕਿਰਨ ਖੇਰ ਦਾ ਇਤਰਾਜ਼ਯੋਗ ਬਿਆਨ ਸਾਹਮਣੇ ਆਇਆ ਹੈ। ਇਹ ਬਿਆਨ ਉਨ੍ਹਾਂ ਨੇ ਰਾਮਦਰਬਾਰ ਵਿਖੇ ਨਵੇਂ ਬਣੇ ਕਮਿਊਨਿਟੀ ਸੈਂਟਰ ਦੇ ਉਦਘਾਟਨ ਸਮਾਰੋਹ ਦੌਰਾਨ ਦਿੱਤਾ। ਇਥੇ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਖਿਆ ਕਿ ਹੱਲੋਮਾਜਰਾ ਦੇ ਦੀਪ ਕੰਪਲੈਕਸ ਨੂੰ ਜਾਣ ਵਾਲੀ ਪੂਰੀ ਸੜਕ ਬਣਵਾਈ, ਜਿੱਥੇ ਪਾਣੀ ਭਰ ਜਾਂਦਾ ਸੀ। ਹੁਣ ਜੇਕਰ ਦੀਪ ਕੰਪਲੈਕਸ ਦਾ ਇਕ ਵੀ ਬੰਦਾ ਮੈਨੂੰ ਵੋਟ ਨਾ ਪਾਵੇ ਤਾਂ ਇਹ ਬਹੁਤ ਹੀ ਲਾਹਨਤ ਵਾਲੀ ਗੱਲ ਹੈ। ਉਨ੍ਹਾਂ ਨੂੰ ਜਾ ਕੇ ਛਿੱਤਰ ਫੇਰਨੇ ਚਾਹੀਦੇ ਹਨ। ਮੈਂ ਇੰਨੇ ਪੈਸੇ ਦੇ ਕੇ ਉਨ੍ਹਾਂ ਦਾ ਕੰਮ ਕੀਤਾ।
Comment here